Homeਪੰਜਾਬ20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਚਲਾਇਆ...

20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਚਲਾਇਆ ਜਾਵੇਗਾ-ਲਖਵੀਰ ਸਿੰਘ ਰਾਏ

Lakhvir Singh Rai announces intensified efforts against drug abuse and trafficking across Punjab from September 20.

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਸਰਗਰਮ ਭੂਮਿਕਾ ਨਿਭਾਉਣ

ਫਤਹਿਗੜ੍ਹ ਸਾਹਿਬ, 15 ਸਤੰਬਰ, 2026 ( ਗੁਰਮੀਤ ਸਿੰਘ ਤੁੰਗ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। 20 ਸਤੰਬਰ ਤੋਂ ਬਾਅਦ ਇਸ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ, ਜਿਸ ਲਈ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਹਰ ਇੱਕ ਪਿੰਡ ਅਤੇ ਵਾਰਡ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਨਗੀਆਂ।  ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ  ਲਖਬੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਦੇ ਕਾਮਰਸ ਹਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਬਲਾਕ ਪੱਧਰੀ ਨੁਮਾਇੰਦਿਆਂ, ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਸਾਰੂ ਮਾਹੌਲ ਸਿਰਜਣ।

ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਸਮੁੱਚੇ ਸਮਾਜ ਲਈ ਚੁਣੌਤੀ ਹੈ। ਇਸ ਲਈ ਇਸਦੇ ਖਾਤਮੇ ਲਈ ਸਰਕਾਰ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਜੰਗ ਨੂੰ ਪੂਰੀ ਤਰ੍ਹਾਂ ਜਿੱਤਣਾ ਸੰਭਵ ਨਹੀਂ ਅਤੇ ਪੰਜਾਬ ਦੇ ਲੋਕਾਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਹਰ ਹਾਲ ਵਿੱਚ ਸਾਕਾਰ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਐਸ.ਡੀ.ਐਮ. ਸ੍ਰੀ ਕਰੁਣ ਗੁਪਤਾ ਨੇ ਦੱਸਿਆ ਕਿ  ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਜਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਦੀ ਵਿਕਰੀ, ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਸ੍ਰੀ ਓਂਕਾਰ ਸਿੰਘ ਚੌਹਾਨ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਤਹਿਸੀਲਦਾਰ ਵਿਸ਼ਾਲ ਵਰਮਾ ਬਿਕਰਮਜੀਤ ਸਿੰਘ ਵਿੱਕੀ, ਹਰਪਾਲ ਸਿੰਘ ਪੂਨੀਆ, ਗੁਰਦਰਸ਼ਨ ਸਿੰਘ ਹਨੀ, ਹਰਮੇਸ਼ ਸਿੰਘ ਪੂਨੀਆ, ਬਹਾਦਰ ਜਲਾਲ, ਪੀ.ਏ. ਸਤੀਸ਼ ਲਟੋਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਤਵੰਤੇ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments