ਸੁਨਾਮ ਊਧਮ ਸਿੰਘ ਵਾਲਾ, 16, ਸਤੰਬਰ, 2026 (ਛਤਰਪਾਲ ਸਿੰਘ) : ਸੁਨਾਮ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਅਨਿਲ ਚੌਹਾਨ ਦੀ ਅਗਵਾਈ ਹੇਠ ਲਗਭਗ 150 ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨੌਜਵਾਨਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਵਿੱਚ ਭਰੋਸਾ ਪ੍ਰਗਟਾਇਆ। ਇਸ ਮੌਕੇ ਅਮਨ ਅਰੋੜਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦੀ ਮਹੱਤਵਪੂਰਨ ਤਾਕਤ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਅੱਗੇ ਆਉਣ, ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਅਮਨ ਅਰੋੜਾ ਦੀ ਕਾਰਜਸ਼ੈਲੀ, ਲੋਕਾਂ ਨਾਲ ਸਿੱਧੇ ਸੰਵਾਦ ਅਤੇ ਸੁਨਾਮ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਅਨਿਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਉਨ੍ਹਾਂ ਅਨੁਸਾਰ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਵਿਕਾਸ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਵਿੱਚ ਨੌਜਵਾਨ ਵਰਗ ਦੀ ਭੂਮਿਕਾ ਅਹਿਮ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਲੋਕ-ਭਲਾਈ ਨਾਲ ਸਬੰਧਤ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਅਨਿਲ ਚੌਹਾਨ, ਪ੍ਰਦੀਪ ਗਿੱਲ, ਸਿਮਰਨ ਮਹਿਰਾ, ਕਰਨ ਗਿੱਲ, ਵਿੱਕੀ ਕਲਿਆਣ, ਹਰਸ਼, ਸਤਿਗੁਰ ਸਿੰਘ, ਸੰਜੇ ਕੁਮਾਰ, ਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਲਗਭਗ 150 ਨੌਜਵਾਨ ਹਾਜ਼ਰ ਸਨ। ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਵੱਲੋਂ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ।







