ਪਟਿਆਲਾ, 16 ਸਤੰਬਰ, 2026 ( ਹਰਸ਼ਪ੍ਰੀਤ ਕੌਰ ) : ਖੇਡ ਵਿਭਾਗ ਪਟਿਆਲਾ ਵੱਲ਼ੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ 10ਵੇਂ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। 10ਵੇਂ ਦਿਨ ਪਟਿਆਲਾ ਦੇ ਤਿੰਨ ਬਲਾਕਾਂ ਸਮਾਣਾ, ਪਾਤੜਾਂ ਅਤੇ ਭੁਨਰਹੇੜੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਨਾਭਾ, ਸ਼ੰਭੂ ਕਲਾਂ, ਸਨੌਰ, ਘਨੌਰ, ਭੁਨਰਹੇੜੀ ਬਲਾਕਾਂ ਵਿੱਚ ਟੈਨਿਸ ਬਾਲ ਕ੍ਰਿਕਟ ਗੇਮ ਵੀ ਕਰਵਾਈ ਜਾ ਰਹੀ ਹੈ।
ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਸਨੌਰ ਵਿਖੇ ਟੈਨਿਸ ਬਾਲ ਕ੍ਰਿਕਟ ਵਿੱਚ ਧਰਮਕੋਟ ਨੇ ਪਹਿਲਾ ਸਥਾਨ, ਸਨੌਰ ਸਟੇਡੀਅਮ ਨੇ ਦੂਸਰਾ ਸਥਾਨ ਅਤੇ ਬੋਲੜ ਕਲਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਬਲਾਕ ਨਾਭਾ ਵਿਖੇ ਡੀ.ਏ.ਵੀ. ਸਕੂਲ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ।
ਬਲਾਕ ਸਮਾਣਾ ਵਿਖੇ ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ, ਅੰਡਰ-17 ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ, ਅੰਡਰ-21 ਲੜਕਿਆਂ ਵਿੱਚ ਬਾਬਾ ਦੂਸੈਹਰਾ ਗਿਰ ਸਪੋਰਟਸ ਕਲੱਬ ਮਰੌੜੀ, ਅੰਡਰ-17 ਲੜਕੀਆਂ ਵਿੱਚ ਜੇ.ਬੀ.ਐਸ ਬੰਮਣਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਕਬੱਡੀ ਸਰਕਲ ਸਟਾਇਲ ਅੰਡਰ-14 ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਬੰਮਣਾ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਖੇੜੀ ਫੱਤਾ ਨੇ ਦੂਸਰਾ ਸਥਾਨ ਅਤੇ ਬੁਜਰਕ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਜੇ.ਬੀ.ਐਸ ਬੰਮਣਾ ਦੀ ਟੀਮ ਨੇ ਪਹਿਲਾ, ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਛੰਨਾ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਖੇੜੀ ਫੱਤਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਵਿੱਚ ਪਿੰਡ ਕਕਰਾਲਾ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਅੰਡਰ-14 ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸਮਾਣਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਪਿੰਡ ਗਾਜੇਵਾਸ ਦੀ ਟੀਮ ਨੇ ਪਹਿਲਾ, ਕੰਨਿਆ ਸਕੂਲ ਦੀ ਟੀਮ ਨੇ ਦੂਸਰਾ ਅਤੇ ਜੇ.ਬੀ.ਐਸ ਬੰਮਣਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਗਾਜੀਪੁਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਬਲਿਕ ਕਾਲਜ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।
ਬਲਾਕ ਪਾਤੜਾਂ ਵਿਖੇ ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਕਰੀਮਨਗਰ ਗਰਾਮ ਪੰਚਾਇਤ ਦੀ ਟੀਮ ਨੇ ਪਹਿਲਾ, ਆਦਰਸ਼ ਪਬਲਿਕ ਸਕੂਲ ਸ਼ਤਰਾਣਾ ਦੀ ਟੀਮ ਨੇ ਦੂਸਰਾ ਅਤੇ ਬ੍ਰਾਈਟ ਵੇ ਅਰਨੋ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਯੂਨੀਵਰਸਲ ਕਾਲਜ ਪਾਤੜਾਂ ਦੀ ਟੀਮ ਨੇ ਪਹਿਲਾ ਅਤੇ ਗ੍ਰਾਮ ਪੰਚਾਇਤ ਕਰੀਮਨਗਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾ ਕਬੱਡੀ ਸਰਕਲ ਸਟਾਇਲ ਅੰਡਰ-14 ਲੜਕੀਆਂ ਵਿੱਚ ਅਰਨੋ ਪਿੰਡ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਦੁਤਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਸਰਵਸ੍ਰੇਸ਼ਠ ਕਲੱਬ ਦੁਤਾਲ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਦੀ ਟੀਮ ਨੇ ਦੂਸਰਾ ਅਤੇ ਪਿੰਡ ਸ਼ੇਰਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਪ.ਗ.ਪਾਤੜਾਂ ਸਕੂਲ ਦੀ ਟੀਮ ਨੇ ਪਹਿਲਾ, ਗੁਰੂ ਅਰਜਨ ਦੇਵ ਸਕੂਲ ਅਰਨੋਂ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪਰੁ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।







