Homeਪਟਿਆਲਾ ਅਪਡੇਟਸਨੌਰ ਵਿੱਚ ਸੀਵਰੇਜ ਪਾਈਪਲਾਈਨ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਨੇ ਕੀਤਾ...

ਸਨੌਰ ਵਿੱਚ ਸੀਵਰੇਜ ਪਾਈਪਲਾਈਨ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਨੇ ਕੀਤਾ ਮੁਆਇਨਾ, ਜਾਂਚ ਦਾ ਭਰੋਸਾ

Vigilance team inspects sewerage pipeline work in Sanour following residents’ complaint and assures further inquiry.

ਸਨੌਰ,  17 ਸਤੰਬਰ, 2026 (ਬਲਜੀਤ ਸਰਨਾ): ਨਗਰ ਕੌਂਸਲ ਸਨੌਰ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਪਾਈ ਗਈ ਸੀਵਰੇਜ ਪਾਈਪਲਾਈਨ ਨੂੰ ਲੈ ਕੇ ਵਿਵਾਦ ਗਰਮਾਉਂਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਸਬੰਧੀ ਸਨੌਰ ਵਾਸੀਆਂ ਵੱਲੋਂ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦੇ ਕੇ ਕੰਮ ਦੀ ਜਾਂਚ ਕਰਵਾਉਣ ਅਤੇ ਜੇਕਰ ਕਿਸੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਉਣ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਦੇ ਬਾਅਦ ਚੰਡੀਗੜ੍ਹ ਤੋਂ ਵਿਜੀਲੈਂਸ ਦੀ ਟੀਮ ਸਵੇਰੇ ਕਰੀਬ 11 ਵਜੇ ਸਨੌਰ ਨਗਰ ਕੌਂਸਲ ਦਫ਼ਤਰ ਪਹੁੰਚੀ। ਟੀਮ ਵੱਲੋਂ ਇਲਾਕੇ ਵਿੱਚ ਪਾਈ ਗਈ ਸੀਵਰੇਜ ਪਾਈਪਲਾਈਨ ਅਤੇ ਸਬੰਧਤ ਕੰਮ ਦਾ ਮੌਕੇ ’ਤੇ ਮੁਆਇਨਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਨੇ ਨਗਰ ਕੌਂਸਲ ਦੇ ਐਸਡੀਓ ਅਤੇ ਕਾਰਜ ਸਾਧਕ ਅਫ਼ਸਰ ਨਾਲ ਵੀ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੂੰ ਪਾਈਪਲਾਈਨ ਨਾਲ ਸਬੰਧਤ ਕਮੀਆਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਵਿਜੀਲੈਂਸ ਟੀਮ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ। ਉਧਰ, ਸਨੌਰ ਵਾਸੀਆਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੀਵਰੇਜ ਪਾਈਪਲਾਈਨ ਦੇ ਕੰਮ ਵਿੱਚ ਜੇਕਰ ਕੋਈ ਬੇਨਿਯਮੀ ਹੋਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਵੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਦਾ ਢੁੱਕਵਾਂ ਹੱਲ ਨਾ ਨਿਕਲਿਆ ਤਾਂ ਉਹ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਉਣ ਲਈ ਮਜਬੂਰ ਹੋਣਗੇ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਸੀਵਰੇਜ ਪਾਈਪਲਾਈਨ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਬੇਨਿਯਮੀ ਜਾਂ ਲਾਪਰਵਾਹੀ ਹੋਈ ਹੈ ਜਾਂ ਨਹੀਂ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments