Homeਪਟਿਆਲਾ ਅਪਡੇਟਹਲਕਾ ਸਨੌਰ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ, ਐਸ.ਡੀ.ਐਮ. ਅਤੇ...

ਹਲਕਾ ਸਨੌਰ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ, ਐਸ.ਡੀ.ਐਮ. ਅਤੇ ਡੀ.ਐਸ.ਪੀ. ਸਮੇਤ ਸਰਪੰਚ ਤੇ ਆਗੂ ਵੀ ਰਹੇ ਮੌਜੂਦ

Sanaur hosts a special anti-drug event with officials, village representatives and political leaders.

ਸਨੌਰ/ਦੇਵੀਗੜ੍ਹ, 18 ਸਤੰਬਰ, 2026  ( ਗੁਰਮੀਤ ਸਿੰਘ ਤੁੰਗ ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਅਤੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਹਲਕਾ ਸਨੌਰ ਦੇ ਦੇਵੀਗੜ੍ਹ ਵਿਖੇ ਇੱਕ ਨਿਜੀ ਪੈਲੇਸ ਵਿੱਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਸਮੂਹ ਸਰਪੰਚਾਂ (ਕਨਵੀਨਰਾਂ), ਐਕਟਿਵ ਪ੍ਰੈਸੀਡੈਂਟਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ, ਜਦਕਿ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਹਰਜੋਤ ਕੌਰ ਅਤੇ ਡੀ.ਐਸ.ਪੀ. ਰਣਬੀਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਸੰਬੋਧਨ ਕਰਦਿਆਂ ਪੰਜਾਬ ਦੀ ਨੌਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਨੂੰ ਬਚਾਉਣ ਲਈ ਪ੍ਰਸ਼ਾਸਨ ਤੇ ਲੋਕਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਸਿਰਫ਼ ਕੋਈ ਰਸਮੀ ਮੀਟਿੰਗ ਨਹੀਂ, ਸਗੋਂ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ ਅਤੇ ਜਦੋਂ ਤੱਕ ਸਮਾਜ ਦਾ ਹਰ ਵਰਗ ਪ੍ਰਸ਼ਾਸਨ ਦੇ ਨਾਲ ਮਿਲ ਕੇ ਅੱਗੇ ਨਹੀਂ ਆਉਂਦਾ, ਓਦੋਂ ਤੱਕ ਇਸ ਅਲਾਮਤ ਨੂੰ ਜੜ੍ਹੋਂ ਨਹੀਂ ਪੁੱਟਿਆ ਜਾ ਸਕਦਾ। ਹਡਾਣਾ ਨੇ ਹਲਕੇ ਦੇ ਸਮੂਹ ਸਰਪੰਚਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ‘ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ। ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਮਾਨ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਵਿਅਕਤੀ ਭਾਵੇਂ ਜਿੰਨੀ ਮਰਜ਼ੀ ਪਹੁੰਚ ਵਾਲਾ ਹੋਵੇ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਹਡਾਣਾ ਨੇ ਅੱਗੇ ਕਿਹਾ ਕਿ ਪੁਲਿਸ-ਪ੍ਰਸ਼ਾਸਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਸੀ ਤਾਲਮੇਲ ਨਾਲ ਨਿਗਰਾਨ ਕਮੇਟੀਆਂ ਬਣਾਉਣ। ਉਨ੍ਹਾਂ ਜ਼ੋਰ ਦਿੱਤਾ ਕਿ ਭਟਕ ਕੇ ਨਸ਼ੇ ਦੇ ਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦਾ ਸਹੀ ਇਲਾਜ ਕਰਵਾ ਕੇ ਮੁੱਖ ਧਾਰਾ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਲਕੇ ਦੇ ਸਕੂਲਾਂ ਵਿੱਚ ਬਿਹਤਰ ਸੁਵਿਧਾਵਾਂ, ਖੇਡ ਮੈਦਾਨਾਂ ਦੀ ਉਸਾਰੀ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲੱਗੇ। ਇਸ ਮੌਕੇ ਐਸ.ਡੀ.ਐਮ. ਡੀ.ਐਸ.ਪੀ., ਸਮੂਹ ਪੰਚਾਇਤੀ ਨੁਮਾਇੰਦਿਆਂ ਅਤੇ ਆਗੂਆਂ ਨੇ ਹਲਕਾ ਸਨੌਰ ਦੇ ਹਰ ਪਿੰਡ ਅਤੇ ਗਲੀ ਨੂੰ ਨਸ਼ਾ-ਮੁਕਤ ਕਰਨ ਦਾ ਸਾਂਝਾ ਪ੍ਰਣ ਲਿਆ।

ਇਸ ਮੌਕੇ ਚੈਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੈਅਰਮੈਨ ਹੈਪੀ ਪਹਾੜੀਪੁਰ, ਚੈਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਂਨ ਹਨੀ ਮਾਹਲਾ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਨਸ਼ਾ ਮੁਕਤੀ ਮੋਰਚਾ ਤੋਂ ਬਲਜਿੰਦਰ ਸਰਾਓ ਜਿਲ੍ਹਾ ਕੋਆਰਡੀਨੇਟਰ, ਗੁਰਮੀਤ ਸਿੰਘ ਪੰਜੋਲਾ ਹਲਕਾ ਕੋਆਰਡੀਨੇਟਰ , ਵਾਈਸ ਹਲਕਾ ਕੋਆਰਡੀਨੇਟਰ ਗੁਰਮੀਤ ਅਸਰਪੁਰ, ਵਾਈਸ ਹਲਕਾ ਕੋਆਰਡੀਨੇਟਰ ਮਦਨ ਲਾਲ, ਸੀਨੀਅਰ ਵਾਈਸ ਪ੍ਰਧਾਨ ਯੁਵਰਾਜ ਸਿੰਘ, ਸਰਪੰਚ ਰਾਜਾ ਧੰਜੂ, ਮੀਤ ਪ੍ਰਧਾਨ ਲਖਵੀਰ ਸਿੰਘ ਦੇਵੀਗੜ੍ਹ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਿੰਦਰ ਫ੍ਰਾਂਸਵਾਲਾ, ਮੈਬਰ ਜਿਲ੍ਹਾ ਪ੍ਰੀਸ਼ਦ ਰਾਮ ਇੰਦਰ ਸਿੰਘ ਜਮਨਾ, ਸਰਪੰਚ ਬਲਵਿੰਦਰ ਕੌਰ, ਸਰਪੰਚ ਗੁਰਪ੍ਰੀਤ ਸਿੰਘ, ਮੈਬਰ ਬਲਾਕ ਸੰਮਤੀ ਭੂਸ਼ਣ, ਬਲਾਕ ਪ੍ਰਧਾਨ ਅਮਨ ਸ਼ਾਦੀਪੁਰ, ਵੀ ਡੀ ਸੀ ਦੇ ਸਾਰੇ ਆਗੂ ਤੇ ਹੋਰ ਮੈਬਰ ਸਹਿਬਾਨਾਂ ਤੋਂ ਇਲਾਵਾ ਸੈਂਕੜੇ ਸਰਪੰਚ-ਪੰਚ, ਬਲਾਕ ਪ੍ਰਧਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments