Homeਪੰਜਾਬਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਦੋ ਰੋਜਾ ਸਿਖਲਾਈ ਪ੍ਰੋਗਰਾਮ ਕਰਵਾਇਆ

ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਦੋ ਰੋਜਾ ਸਿਖਲਾਈ ਪ੍ਰੋਗਰਾਮ ਕਰਵਾਇਆ

Two-day training held to prepare officials for Census 2027 population enumeration.

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਅਬਾਦੀ ਗਣਨਾ ਦਾ ਕੰਮ ਮਿਤੀ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਕੀਤਾ ਜਾਵੇਗਾ

ਫਤਹਿਗੜ੍ਹ ਸਾਹਿਬ, 18 ਸਤੰਬਰ, 2026 (ਗੁਰਮੀਤ ਸਿੰਘ) :  ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 17 ਤੋਂ 18 ਸਤੰਬਰ 2026 ਤੱਕ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਟ੍ਰੇਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਸੈਂਸਜ ਅਫਸਰ ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਦੀ ਹਾਜ਼ਰੀ ਵਿੱਚ ਜਨਗਣਨਾ ਵਿਭਾਗ, ਪੰਜਾਬ ਤੋ ਸਹਾਇਕ ਡਾਇਰੈਕਟਰ ਸ਼੍ਰੀਮਤੀ ਰੇਨੂੰ ਅਤੇ ਜਿਲਾ ਕੋਆਰਡੀਨੇਟਰ ਸ਼੍ਰੀ ਚੰਨਪ੍ਰੀਤ ਸਿੰਘ ਵੱਲੋਂ ਸਬੰਧਤ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਜਨਗਣਨਾ-2027 ਦੇ ਫੇਜ਼-II ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਸਹਾਇਕ ਡਾਇਰੈਕਟਰ ਸ਼੍ਰੀਮਤੀ ਰੇਨੂੰ  ਨੇ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ਵਿੱਚ ਕੀਤੀ ਜਾ ਰਹੀ ਹੈ।ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦੇ ਦੂਜੇ ਪੜਾਣ ਤਹਿਤ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਜਨਗਣਨਾ ਕੀਤੀ ਜਾਣੀ ਹੈ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਟ੍ਰੇਨਿੰਗ ਵਿਚ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਲੋਂ ਸਹਾਇਕ ਖੋਜ ਅਫਸਰ ਹਰਮਨਦੀਪ ਕੌਰ, ਇਕਬਾਲ ਸਿੰਘ, ਅਮਨਿੰਦਰ ਸਿੰਘ, ਮਨੀਸ਼ ਕੁਮਾਰ ਅਤੇ ਸਮੂਹ ਚਾਰਜ ਅਫਸਰਾ ਤਹਿਸੀਲਦਾਰਾਂ, ਨਗਰ ਕੌਸਲਾਂ/ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਸਬੰਧਤ ਚਾਰਜ ਅਫਸਰਾ ਦੇ ਕਲਰਕ ਅਤੇ ਤਕਨੀਕੀ ਸਹਾਇਕ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments