Homeਪੰਜਾਬ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਮੁਹਿੰਮ...

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਮੁਹਿੰਮ ਜਾਰੀ

Swachhata Hi Seva Campaign: Cleanliness Drives Underway Across District Villages

ਜਨਤਕ ਥਾਵਾਂ, ਕੂੜੇ ਵਾਲੀਆਂ ਥਾਵਾਂ ਅਤੇ ਜਲ ਸਪਲਾਈ ਸਕੀਮਾਂ ਦੀ ਕਰਵਾਈ ਸਫ਼ਾਈ
 ਫਤਿਹਗੜ ਸਾਹਿਬ 20 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਸਵੱਛਤਾ ਹੀ ਸੇਵਾ’ ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਸੰਬਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਾਲ ਪੁਰੀ ਨੇ ਦੱਸਿਆ ਕਿ ਬਲਾਕ ਅਮਲੋਹ ਦੇ ਪਿੰਡ ਬੁੱਗਾ ਕਲਾਂ, ਕਾਹਨਪੁਰਾ, ਬਲਾਕ ਸਰਹਿੰਦ ਦੇ ਪਿੰਡ ਰਾਜਿੰਦਰ ਨਗਰ, ਮੰਢੌਰ, ਬਲਾਕ ਬੱਸੀ ਦੇ ਪਿੰਡ ਗੰਢੂਆਂ ਕਲਾਂ, ਬਲਾਕ ਖੇੜਾ ਦੇ ਪਿੰਡ ਬਡਾਲੀ ਮਾਈ ਕੀ, ਬਲਾਕ ਖਮਾਣੋਂ ਦੇ ਪਿੰਡ ਖੇੜੀ ਨੌਧ ਸਿੰਘ ਵਿਚ ਸਫਾਈ ਮੁਹਿੰਮ ਚਲਾਈ ਗਈ ।
ਓਹਨਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਪਿੰਡਾਂ ਵਿਚ ਜਨਤਕ ਥਾਵਾਂ, ਕੁੜ੍ਹੇ ਵਾਲੀਆਂ ਥਾਵਾਂ, ਜਲ੍ਹ ਸਪਲਾਈ ਸਕੀਮਾਂ ਦੀ ਸਫਾਈ ਕਰਵਾਈ ਗਈ। ਇਸ ਦੌਰਾਨ ਸਫ਼ਾਈ ਕਾਰਜਾਂ ਨੂੰ ਤਨਦੇਹੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਓਹਨਾਂ ਦੱਸਿਆ ਕਿ ਇਸ ਦੌਰਾਨ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਲਈ ਲੋਕਾਂ ਨੇ ਸਵੱਛਤਾ ਦਾ ਪ੍ਰਣ ਲਿਆ। ਲੋਕਾਂ ਨੂੰ ਗਿੱਲਾ ਸੁੱਕਾ ਕੂੜਾ ਘਰੇਲ਼ੂ ਪੱਧਰ ਤੇ ਵੱਖਰਾ ਵੱਖਰਾ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments