Homeਪਟਿਆਲਾ ਅਪਡੇਟਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

Cleanliness activities promote hygiene and community participation in Ghagga

ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ

ਘੱਗਾ, 20 ਸਤੰਬਰ, 2026 ( ਛਤਰਪਾਲ ਸਿੰਘ) : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਗਈ। ਨਗਰ ਪੰਚਾਇਤ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜਾ ਸੜਕਾਂ ਦੇ ਕਿਨਾਰਿਆਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਕੂੜੇ ਨੂੰ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ‘ਸਵੱਛਤਾ ਹੀ ਸੇਵਾ’ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments