Homeਹਰਿਆਣਾਪੋਸ਼ਣ ਮਾਹ ਤਹਿਤ ਪਿੰਡ ਭੋੜੀ ਵਿੱਚ ਜਾਗਰੂਕਤਾ ਰੈਲੀ ਕੱਢ ਕੇ ਔਰਤਾਂ ਨੂੰ...

ਪੋਸ਼ਣ ਮਾਹ ਤਹਿਤ ਪਿੰਡ ਭੋੜੀ ਵਿੱਚ ਜਾਗਰੂਕਤਾ ਰੈਲੀ ਕੱਢ ਕੇ ਔਰਤਾਂ ਨੂੰ ਕੀਤਾ ਜਾਗਰੂਕ

Awareness rally organized under Poshan Maah in Bhodi village to educate women on PMMVY and maternal health schemes.

ਟੋਹਾਣਾ/ਕੁਲਾਂ, 21 ਸਤੰਬਰ, 2026 (ਸੰਜੀਵ ਸ਼ਰਮਾ): ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਮਾਹ ਦੇ ਅੰਤਰਗਤ ਪਿੰਡ ਭੋੜੀ ਦੇ ਆਂਗਣਵਾੜੀ ਕੇਂਦਰ ਵਿਖੇ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਸੁਪਰਵਾਈਜ਼ਰ ਨੀਤੀ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਰੈਲੀ ਦੇ ਮਾਧਿਅਮ ਨਾਲ ਔਰਤਾਂ ਅਤੇ ਪਿੰਡ ਵਾਸੀਆਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸੁਪਰਵਾਈਜ਼ਰ ਨੀਤੀ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਹ ਦੀ ਥੀਮ-5 ਦੇ ਤਹਿਤ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸੈਚੁਰੇਸ਼ਨ ਅਭਿਆਨ ‘ਤੇ ਵਿਸ਼ੇਸ਼ ਤੌਰ ‘ਤੇ ਫੋਕਸ ਕੀਤਾ ਜਾ ਰਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਹਰੇਕ ਆਂਗਣਵਾੜੀ ਖੇਤਰ ਵਿੱਚ ਯੋਗ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਦੀ ਸੂਚੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਅਜਿਹੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜੋ ਅਜੇ ਤੱਕ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਰਜਿਸਟਰਡ ਨਹੀਂ ਹਨ। ਵਿਭਾਗ ਵੱਲੋਂ ਅਜਿਹੇ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ ਜ਼ਰੂਰੀ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਯੋਜਨਾ ਦਾ ਲਾਭ ਵੱਧ ਤੋਂ ਵੱਧ ਯੋਗ ਔਰਤਾਂ ਤੱਕ ਪਹੁੰਚਾਇਆ ਜਾ ਸਕੇ।

ਜਾਗਰੂਕਤਾ ਰੈਲੀ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਔਰਤਾਂ ਨੇ ਪੋਸ਼ਣ, ਮਾਤਾ ਦੀ ਸਿਹਤ ਅਤੇ ਸਰਕਾਰੀ ਯੋਜਨਾਵਾਂ ਨਾਲ ਸਬੰਧਤ ਸੁਨੇਹਿਆਂ ਰਾਹੀਂ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਔਰਤਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ, ਲਮਕਦੇ ਮਾਮਲਿਆਂ ਦੀ ਤਸਦੀਕ (ਵੈਰੀਫਿਕੇਸ਼ਨ) ਤੇ ਮਨਜ਼ੂਰੀ ਅਤੇ ਵਾਂਝੇ ਰਹਿ ਗਏ ਲਾਭਪਾਤਰੀਆਂ ਨੂੰ ਯੋਜਨਾ ਨਾਲ ਜੋੜਨ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਮਾਧਿਅਮ ਨਾਲ ਇਹ ਸੁਨੇਹਾ ਦਿੱਤਾ ਗਿਆ ਕਿ ਹਰੇਕ ਯੋਗ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀ ਔਰਤ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ ਵਿਭਾਗ ਦਾ ਮੁੱਖ ਉਦੇਸ਼ ਹੈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਇਲਾਕੇ ਦੀਆਂ ਔਰਤਾਂ ਹਾਜ਼ਰ ਸਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments