Homeਪੰਜਾਬਵਿਧਾਇਕ ਰੁਪਿੰਦਰ ਹੈਪੀ ਨੇ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ‘ਮਾਨ ਦੇ...

ਵਿਧਾਇਕ ਰੁਪਿੰਦਰ ਹੈਪੀ ਨੇ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪਹੁੰਚਾਉਣ ਦੀ ਕੀਤੀ ਸ਼ੁਰੂਆਤ

Rupinder Happy takes ‘Mann De Munafe’ campaign door-to-door

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਲੋਕਾਂ ਨੂੰ ਮਿਲੀ ਆਰਥਿਕ ਰਾਹਤ: ਰੁਪਿੰਦਰ ਹੈਪੀ 
ਫਤਿਹਗੜ੍ਹ ਸਾਹਿਬ, (ਬੱਸੀ ਪਠਾਣਾ) , 23 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਾਕਰੋਪੁਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿਤੈਸ਼ੀ ਫੈਸਲਿਆਂ ਅਤੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
 ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਸਿੱਧੀ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਦੇ ਰਿਪੋਰਟ ਕਾਰਡ ਰਾਹੀਂ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
 ਇਸ ਤੋਂ ਇਲਾਵਾ ਮੁਫ਼ਤ ਬਿਜਲੀ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਵੀ ਸਰਕਾਰ ਵੱਲੋਂ ਲੋਕ ਭਲਾਈ ਦੇ ਮੁੱਖ ਉਪਰਾਲਿਆਂ ਵਜੋਂ ਉਜਾਗਰ ਕੀਤਾ ਜਾ ਰਿਹਾ ਹੈ।ਇਸ ਮੌਕੇ ਲੋਕਾਂ ਨੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
 ਇਸ ਮੌਕੇ ਬਿਕਰਮ ਸਿੰਘ ਨੰਬਰਦਾਰ, ਗੁਰਦੀਪ ਸਿੰਘ ,ਹਰਜੀਤ ਸਿੰਘ, ਗੁਰੀ ਬਰਵਾਲੀ, ਸਿਮਰਨ ਹੁੰਦਲ, ਪ੍ਰਿਤਪਾਲ ਸਿੰਘ ਕਮਾਲੀ,ਅਵਤਾਰ ਸਿੰਘ ਸੈਂਪਲਾ, ਦਲਵਿੰਦਰ ਸਿੰਘ, ਰਣਜੀਤ ਸਿੰਘ, ਰਣਜੀਤ ਸਿੰਘ, ਮਨੀ ਸਰਪੰਚ, ਬਲਜਿੰਦਰ ਸਰਪੰਚ, ਗੁਰਪ੍ਰੀਤ ਸਰਪੰਚ, ਬੱਬੂ ਸਰਪੰਚ, ਰਾਜਵੀਰ ਸਿੰਘ,ਓਮਕਾਰ ਨੰਬਰਦਾਰ, ਤਰਲੋਚਨ ਸਿੰਘ ਨੰਬਰਦਾਰ, ਲਵਲੀ ਸੰਘੋਲ, ਕਸ਼ਮੀਰ ਸਿੰਘ, ਮਨਪ੍ਰੀਤ ਗੜੋਲੀਆਂ, ਸੋਨੀ ਸੈਂਪਲੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments