Homeਦੇਸ਼ਗ੍ਰੇਟਰ ਨੋਇਡਾ ’ਚ ਦਰਦਨਾਕ ਹਾਦਸਾ, ਚੱਲਦੀ ਬੱਸ ਨੂੰ ਲੱਗੀ ਭਿਆਨਕ ਅੱਗ; 9...

ਗ੍ਰੇਟਰ ਨੋਇਡਾ ’ਚ ਦਰਦਨਾਕ ਹਾਦਸਾ, ਚੱਲਦੀ ਬੱਸ ਨੂੰ ਲੱਗੀ ਭਿਆਨਕ ਅੱਗ; 9 ਲੋਕਾਂ ਦੀ ਮੌਤ

ਗ੍ਰੇਟਰ ਨੋਇਡਾ, 24 ਸਤੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਯਮੁਨਾ ਐਕਸਪ੍ਰੈੱਸਵੇਅ ’ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਜੇਵਰ ਥਾਣਾ ਖੇਤਰ ਅਧੀਨ ਦਯਾਨਤਪੁਰ ਪਿੰਡ ਨੇੜੇ ਆਗਰਾ ਵੱਲ ਜਾ ਰਹੀ ਇੱਕ ਸਲੀਪਰ ਬੱਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਹਾਦਸੇ ਸਮੇਂ ਬੱਸ ਵਿੱਚ ਕਰੀਬ 40 ਤੋਂ 50 ਯਾਤਰੀ ਸਵਾਰ ਦੱਸੇ ਜਾ ਰਹੇ ਹਨ।

ਅੱਗ ਤੇਜ਼ੀ ਨਾਲ ਫੈਲਣ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ। ਆਪਣੀ ਜਾਨ ਬਚਾਉਣ ਲਈ ਕਈ ਯਾਤਰੀਆਂ ਨੇ ਚੱਲਦੀ ਬੱਸ ਤੋਂ ਛਾਲਾਂ ਮਾਰ ਦਿੱਤੀਆਂ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਨੋਇਡਾ ਪੁਲਿਸ ਵੱਲੋਂ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਬੱਸ ਗ੍ਰੇਟਰ ਨੋਇਡਾ ਤੋਂ ਆਗਰਾ ਵੱਲ ਜਾ ਰਹੀ ਸੀ। ਦਯਾਨਤਪੁਰ ਪਿੰਡ ਨੇੜੇ ਚੱਲਦੀ ਬੱਸ ਵਿੱਚ ਅਚਾਨਕ ਅੱਗ ਭੜਕ ਉੱਠੀ ਅਤੇ ਕੁਝ ਹੀ ਸਮੇਂ ਵਿੱਚ ਪੂਰਾ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ-ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਯੋਗੀ ਨੇ ਲਿਆ ਹਾਦਸੇ ਦਾ ਨੋਟਿਸ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗ੍ਰੇਟਰ ਨੋਇਡਾ ਵਿੱਚ ਵਾਪਰੇ ਇਸ ਹਾਦਸੇ ਦਾ ਨੋਟਿਸ ਲੈਂਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਢੁੱਕਵੇਂ ਅਤੇ ਬਿਹਤਰ ਇਲਾਜ ਲਈ ਹਰ ਸੰਭਵ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments