Homeਪੰਜਾਬਐੱਸ.ਆਈ.ਆਰ ਵਿਰੁੱਧ ਪੰਜਾਬ ਕਾਂਗਰਸ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ, ਪੁਲਿਸ ਨੇ ਪਾਣੀ ਦੀਆਂ...

ਐੱਸ.ਆਈ.ਆਰ ਵਿਰੁੱਧ ਪੰਜਾਬ ਕਾਂਗਰਸ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ

Punjab Congress Protests Against SIR in Chandigarh as Leaders March Towards Election Commission Office

ਚੰਡੀਗੜ੍ਹ, 25 ਸਤੰਬਰ 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਕਾਂਗਰਸ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐੱਸਆਈਆਰ) ਵਿਰੁੱਧ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂ ਅਤੇ ਵਰਕਰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਲੱਗੇ। 
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਪਿੱਛੇ ਹਟਾਇਆ। ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪ੍ਰਦਰਸ਼ਨ ਵਿੱਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਵੀ ਸ਼ਾਮਲ ਹੋਏ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments