Homeਦੇਸ਼ਨਾਗਾਲੈਂਡ ਵਿੱਚ ਸ਼ੱਕੀ ਨਕਲੀ ਸ਼ਰਾਬ ਬਣੀ ਮੌਤ ਦਾ ਕਾਰਨ

ਨਾਗਾਲੈਂਡ ਵਿੱਚ ਸ਼ੱਕੀ ਨਕਲੀ ਸ਼ਰਾਬ ਬਣੀ ਮੌਤ ਦਾ ਕਾਰਨ

ਮੋਕੋਕਚੁੰਗ, 26 ਸਤੰਬਰ, 2026 (ਜਗਜੀਤ ਸਿੰਘ): ਨਾਗਾਲੈਂਡ ਵਿੱਚ ਸ਼ੱਕੀ ਨਕਲੀ ਸ਼ਰਾਬ ਦੇ ਸੇਵਨ ਕਾਰਨ ਪਿਛਲੇ ਦੋ ਦਿਨਾਂ ਦੌਰਾਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੀ ਸਪਲਾਈ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।

ਪੁਲਿਸ ਅਨੁਸਾਰ, ਮੋਕੋਕਚੁੰਗ ਜ਼ਿਲ੍ਹੇ ਵਿੱਚ 8 ਅਤੇ ਤੁਏਨਸਾਂਗ ਜ਼ਿਲ੍ਹੇ ਵਿੱਚ 11 ਲੋਕਾਂ ਦੀ ਮੌਤ ਹੋਈ ਹੈ। ਸੀਨੀਅਰ ਪੁਲਿਸ ਅਧਿਕਾਰੀ ਵੇਸੁਪਰਾ ਕੇਜੋ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਵਧੀਕ ਪੁਲਿਸ ਅਧਿਕਾਰੀ ਆਈ. ਬੁੰਗਲਾਂਗ ਚਾਂਗ ਦੀ ਅਗਵਾਈ ਹੇਠ ਗਠਿਤ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ।

ਮ੍ਰਿਤਕਾਂ ਦੀ ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਲਈ ਸਬੰਧਤ ਨਮੂਨੇ ਫੋਰੈਂਸਿਕ ਜਾਂਚ ਵਾਸਤੇ ਗੁਵਾਹਾਟੀ ਭੇਜੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਕੁਝ ਮਹੱਤਵਪੂਰਨ ਸੁਰਾਗ ਮਿਲੇ ਹਨ, ਪਰ ਫਿਲਹਾਲ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨਾ ਜਲਦਬਾਜ਼ੀ ਹੋਵੇਗੀ।

ਘਟਨਾ ਤੋਂ ਬਾਅਦ ਪੁਲਿਸ ਨੇ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕਰੀਬ 3,000 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਨਾਗਾਲੈਂਡ ਵਿੱਚ ਸਾਲ 1990 ਤੋਂ ਪੂਰਨ ਸ਼ਰਾਬਬੰਦੀ ਲਾਗੂ ਹੈ।

ਪੁਲਿਸ ਨੇ ਲੋਕਾਂ ਨੂੰ ਬਿਨਾਂ ਲੇਬਲ, ਬਿਨਾਂ ਪਛਾਣ ਵਾਲੀ ਜਾਂ ਸ਼ੱਕੀ ਗੈਰ-ਕਾਨੂੰਨੀ ਸ਼ਰਾਬ ਦਾ ਸੇਵਨ ਨਾ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਚੱਕਰ ਆਉਣਾ, ਧੁੰਦਲਾ ਦਿਖਾਈ ਦੇਣਾ, ਸਾਹ ਲੈਣ ਵਿੱਚ ਦਿੱਕਤ ਜਾਂ ਬੇਹੋਸ਼ੀ ਵਰਗੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments