Homeਪਟਿਆਲਾ ਅਪਡੇਟਮੇਅਰ ਕੁੰਦਨ ਗੋਗੀਆ ਨੇ ਨਗਰ ਨਿਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ, ਵਿਚੋਲਗਰੀ ਕਰਨ ਵਾਲਿਆਂ...

ਮੇਅਰ ਕੁੰਦਨ ਗੋਗੀਆ ਨੇ ਨਗਰ ਨਿਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ, ਵਿਚੋਲਗਰੀ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਪਟਿਆਲਾ, 26 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):

ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਹਰ ਰੋਜ਼ ਦੀ ਤਰ੍ਹਾਂ ਨਗਰ ਨਿਗਮ ਦਫ਼ਤਰ ਵਿੱਚ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਕਰਨ ਦਾ ਯਕੀਨ ਦਵਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦਰਜ ਕਰਨ ਲਈ ਕਿਸੇ ਵਿਚੋਲਗਰੀ ਦੀ ਲੋੜ ਨਹੀਂ ਹੈ। ਲੋਕ ਸਿੱਧੇ ਦਫ਼ਤਰ ਆ ਕੇ ਆਪਣੀ ਗੱਲ ਰੱਖ ਸਕਦੇ ਹਨ।

ਇਸ ਦੌਰਾਨ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਲੋਕ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਨਾਂ ‘ਤੇ ਵਿਚੋਲਗਰੀ ਕਰਦੇ ਹਨ, ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੋਖਾਧੜੀ ਜਾਂ ਪੈਸਾ ਲੈ ਕੇ ਕੰਮ ਕਰਵਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਜ਼ੋਰ ਦਿੱਤਾ ਕਿ ਨਗਰ ਨਿਗਮ ਪਟਿਆਲਾ ਲੋਕਾਂ ਦੇ ਹਿੱਤ ਲਈ ਕੰਮ ਕਰਦਾ ਹੈ ਅਤੇ ਹਰ ਨਾਗਰਿਕ ਦਾ ਕੰਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਤੌਰ ‘ਤੇ ਕੀਤਾ ਜਾਵੇਗਾ। ਮੇਅਰ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ।

ਸ਼ਹਿਰ ਵਾਸੀਆਂ ਨੇ ਮੇਅਰ ਗੋਗੀਆ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਇਸ ਨਾਲ ਪਾਰਦਰਸ਼ਤਾ ਵਧੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੁਵਿਧਾਵਾਂ ਮਿਲ ਸਕਣਗੀਆਂ।

ਫੋਟੋ – ਮੇਅਰ ਕੁੰਦਨ ਗੋਗੀਆ ਲੋਕਾਂ ਨਾਲ ਗੱਲਬਾਤ ਦੌਰਾਨ

RELATED ARTICLES
- Advertisment -
Google search engine
Google search engine
Google search engine

Most Popular

Recent Comments