Homeਪਟਿਆਲਾ ਅਪਡੇਟਪਿੰਡ ਮਸੀਂਗਣ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਅਤੇ ਕਬੱਡੀ ਕੱਪ ਦਾ ਸ਼ਾਨਦਾਰ...

ਪਿੰਡ ਮਸੀਂਗਣ ਵਿਖੇ ਖੇਡ ਗਰਾਊਂਡ ਦਾ ਉਦਘਾਟਨ ਅਤੇ ਕਬੱਡੀ ਕੱਪ ਦਾ ਸ਼ਾਨਦਾਰ ਆਗਾਜ਼- ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ‘ਆਪ’ ਸਰਕਾਰ ਦੀ ਮੁੱਢਲੀ ਪਹਿਲ: ਰਣਜੋਧ ਸਿੰਘ ਹਡਾਣਾ

Sports ground inaugurated as Kabaddi Cup begins in Masingan, promoting youth participation in sports.

ਦੇਵੀਗੜ੍ਹ/ਮਸੀਂਗਣ, 28 ਸਤੰਬਰ, 2026 (ਪਟਵਾਰੀ ਸਿੱਧੂ) : ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖ ਕੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਅੰਦਰ ਖੇਡ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਰਣਜੋਧ ਸਿੰਘ ਹਡਾਣਾ ਵਲੋਂ ਹਲਕਾ ਸਨੌਰ ਦੇ ਪਿੰਡ ਮਸੀਂਗਣ ਵਿਖੇ ਨਵੇਂ ਤਿਆਰ ਕੀਤੇ ਗਏ ਆਧੁਨਿਕ ਖੇਡ ਗਰਾਊਂਡ ਦਾ ਰਸਮੀ ਉਦਘਾਟਨ ਅਤੇ ਵਿਸ਼ਾਲ ਕਬੱਡੀ ਕੱਪ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕਬੱਡੀ ਖਿਡਾਰੀਆਂ ਦੀ ਹੋਂਸਲਾ ਅਵਜਾਈ ਕਰਨ ਮਗਰੋਂ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਂਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦੀ ਮੁੱਢਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡ ਪੱਧਰ ‘ਤੇ ਖੇਡ ਮੈਦਾਨ, ਜਿੰਮ ਅਤੇ ਸਟੇਡੀਅਮ ਸਥਾਪਿਤ ਕਰ ਰਹੀ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਹੋ ਸਕਣ। ਹਡਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਨੌਜਵਾਨਾਂ ਦੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਹੋਵੇਗਾ ਤਾਂ ਉਹ ਕਦੇ ਵੀ ਗ਼ਲਤ ਰਾਹਾਂ ‘ਤੇ ਨਹੀਂ ਭਟਕਣਗੇ।ਹਡਾਣਾ ਨੇ ਸ਼ਾਨਦਾਰ ਕਬੱਡੀ ਕੱਪ ਕਰਵਾਉਣ ਲਈ ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਟੀਮਾਂ ਲਈ ਇਨਾਮਾਂ ਦਾ ਐਲਾਨ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਖੇਡ ਗਰਾਊਂਡ ਦਾ ਤੋਹਫ਼ਾ ਦੇਣ ਲਈ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਮਾਨ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਪੀ.ਏ. ਲਾਲੀ ਰਹਿਲ, ਸਰਪੰਚ ਰਾਜਾ ਧੰਜੂ, ਬਲਾਕ ਪ੍ਰਧਾਨ ਅਮਰਿੰਦਰ ਕਛਵਾ, ਵਾਈਸ ਚੇਅਰਮੈਨ ਸਿਮਰਜੀਤ ਸੋਹਲ, ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ, ਬਲਾਕ ਸੰਮਤੀ ਮੈਂਬਰ ਖ਼ੁਸ਼ੀ, ਸਰਪੰਚ ਮੁਖਵਿੰਦਰ ਮਸੀਂਗਣ, ਦਲਜੀਤ ਮਸੀਂਗਣ ਅਤੇ ਸਰਪੰਚ ਹਰਨਾਮ ਤੋਂ ਇਲਾਵਾ ਪਾਰਟੀ ਅਹੁਦੇਦਾਰ, ਪੰਚ-ਸਰਪੰਚ, ਖੇਡ ਪ੍ਰੇਮੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments