Homeਪੰਜਾਬਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ...

ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਸਫਲ ਮਾਧਿਅਮ ਬਣੀਆਂ : ਵਿਧਾਇਕ ਲਖਬੀਰ ਰਾਏ

Khedan Watan Punjab Diyan promotes sports, youth talent and a drug-free future, says MLA Lakhbir Rai.

ਵਿਧਾਇਕ ਲਖਬੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੂਆਤ

29 ਖੇਡਾਂ ਵਿੱਚ ਖਿਡਾਰੀ ਵਿਖਾ ਰਹੇ ਹਨ ਆਪਣੀ ਪ੍ਰਤਿਭਾ, 6 ਅਕਤੂਬਰ ਤੱਕ ਚੱਲਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ

ਫਤਹਿਗੜ੍ਹ ਸਾਹਿਬ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਇੱਕ ਸਫਲ ਲੋਕ ਲਹਿਰ ਵਜੋਂ ਉਭਰ ਕੇ ਸਾਹਮਣੇ ਆਈਆਂ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸ਼ਿੰਘ ਰਾਏ ਨੇ  ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-4’ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ 06 ਅਕਤੂਬਰ 2026 ਤੱਕ  ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੁੱਲ 29 ਖੇਡਾਂ ਵਿੱਚ 14 ਸਾਲ ਤੋਂ 70 ਸਾਲ ਤੋਂ ਵੱਧ ਦੀ ਉਮਰ ਦੇ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਤੇ ਜੋਸ਼ ਨਾਲ ਹਿੱਸਾ ਲਿਆ ਜਾ ਰਿਹਾ ਹੈ ।

ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਅਹਿਮ ਤਾਕਤ ਹੈ ਅਤੇ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫਸਰ  ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ  ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫਤਹਿਗੜ੍ਹ ਸਾਹਿਬ ਵਿਖੇ  ਐਥਲੈਟਿਕਸ, ਬੈਡਮਿੰਟਨ ਅਤੇ ਕਿੱਕ ਬਾਕਸਿੰਗ, ਓਮ ਪ੍ਰਕਾਸ਼ ਬਾਂਸਲ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਸ਼ੂਟਿੰਗ, ਤੈਰਾਕੀ  ਅਤੇ ਰੋਲਰ ਸਕੇਟਿੰਗ ਦੇ ਮੁਕਾਬਲੇ ਸੈਫਰਨ ਸਿਟੀ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਐਥਲੈਟਿਕਸ ਦੇ ਅੰਡਰ-21 ਲੜਕਿਆਂ ਦੀ 100 ਮੀਟਰ ਦੌੜ ਵਿੱਚ ਜਗਦੀਪ ਸਿੰਘ ਨੇ ਪਹਿਲਾ, ਸ਼ਿਵਮ ਗੁਪਤਾ ਨੇ ਦੂਜਾ ਅਤੇ ਜਸਕਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 31-40 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਸੰਦੀਪ ਕੁਮਾਰ ਪਹਿਲੇ, ਜਸਪਾਲ ਗਿਰ ਦੂਜੇ ਅਤੇ ਸੁਰਜੀਤ ਸਿੰਘ ਤੀਜੇ ਸਥਾਨ ‘ਤੇ ਰਹੇ। ਉਨ੍ਹਾਂ ਦੱਸਿਆ ਕਿ ਅੰਡਰ-17 ਲੜਕਿਆਂ ਦੀ 3 ਕਿਲੋਮੀਟਰ ਰੇਸ ਵਾਕ ਮੁਕਾਬਲੇ ਵਿੱਚ ਜੋਬਨਪ੍ਰੀਤ ਸਿੰਘ ਨੇ ਪਹਿਲਾ, ਸਮੀਰ ਕੁਮਾਰ ਨੇ ਦੂਜਾ ਅਤੇ ਮਾਥਵ ਥਮਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਿੱਕ ਬਾਕਸਿੰਗ ਦੇ ਅੰਡਰ-14 ਲੜਕੀਆਂ ਲਾਈਟ ਕਾਂਟੈਕਟ ਵਰਗ ਵਿੱਚ ਪ੍ਰਭਲੀਨ ਕੌਰ ਅਤੇ ਆਰਤੀ ਨੇ ਆਪਣੇ-ਆਪਣੇ ਭਾਰ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਲਾਈਟ ਕਾਂਟੈਕਟ ਵਰਗ ਵਿੱਚ ਅੰਤਿਮਾ ਅਤੇ ਨਾਯੰਮੀ ਨੇ ਆਪਣੇ ਭਾਰ ਵਰਗਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ  ਦੱਸਿਆ ਕਿ  ਤੈਰਾਕੀ ਦੇ ਅੰਡਰ-14 ਲੜਕੀਆਂ 50 ਮੀਟਰ ਬੈਕ ਸਟ੍ਰੋਕ ਈਵੈਂਟ ਵਿੱਚ ਲਵਨਿਆ ਗੁਪਤਾ ਨੇ ਪਹਿਲਾ ਅਤੇ ਗਿਤਾਂਸ਼ੀ ਕੌਸ਼ਲ ਨੇ ਦੂਜਾ ਸਥਾਨ ਹਾਸਲ ਕੀਤਾ।ਰੋਲਰ ਸਕੇਟਿੰਗ ਦੇ ਅੰਡਰ-14 ਲੜਕੀਆਂ ਇਨਲਾਈਨ 500 ਮੀਟਰ ਮੁਕਾਬਲੇ ਵਿੱਚ ਅਵਨੀਤ ਕੌਰ (ਲਾਲਾ ਲਾਜਪਤ ਰਾਏ ਸਕੂਲ, ਬੱਸੀ ਪਠਾਣਾ) ਪਹਿਲੇ, ਸੀਰਤ ਮਾਵੀ (ਸੈਕਰਡ ਹਾਰਟ ਸਕੂਲ, ਜਲਾਲਪੁਰ) ਦੂਜੇ ਅਤੇ ਸਹਿਜ ਕੌਰ (ਜੀ.ਪੀ.ਐਸ. ਸਕੂਲ, ਮੰਡੀ ਗੋਬਿੰਦਗੜ੍ਹ) ਤੀਜੇ ਸਥਾਨ ‘ਤੇ ਰਹੀ।ਰੋਲਰ ਸਕੇਟਿੰਗ ਦੇ ਅੰਡਰ-17 ਲੜਕੀਆਂ ਕੁਆਡ ਸਕੇਟਸ ਮੁਕਾਬਲੇ ਵਿੱਚ ਗੁਰਸੀਰਤ ਕੌਰ (ਓ.ਪੀ. ਬਾਂਸਲ ਸਕੂਲ, ਮੰਡੀ ਗੋਬਿੰਦਗੜ੍ਹ) ਨੇ ਪਹਿਲਾ, ਭੂਮੀ ਸ਼ਰਮਾ (ਓ.ਪੀ. ਬਾਂਸਲ ਸਕੂਲ, ਮੰਡੀ ਗੋਬਿੰਦਗੜ੍ਹ) ਨੇ ਦੂਜਾ ਅਤੇ ਮਾਨਿਆ ਉਪਲ (ਲੇਡੀ ਲੋਰਡ ਸਕੂਲ, ਮੰਡੀ ਗੋਬਿੰਦਗੜ੍ਹ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ  ਸ. ਪਰਨਮ ਸਿੰਘ ਬਰਾੜ ਡਾਇਰੈਕਟਰ ਸਪੋਰਟਸ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਸ. ਵਿਨੈ ਪਨਵਾਰ,ਪ੍ਰਿੰਸੀਪਲ ਜਸਪ੍ਰੀਤ ਸਿੰਘ ਕਾਹਲੋਂ, ਜਸਵੀਰ ਸਿੰਘ, ਡੀ.ਐਮ. ਸਿੱਖਿਆ ਵਿਭਾਗ, ਰਾਹੁਲਦੀਪ ਸਿੰਘ, ਸ਼ਲਖਵੀਰ ਸਿੰਘ,ਮਨੀਸ਼ ਕੁਮਾਰ,ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਸ਼ ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments