Homeਪੰਜਾਬਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ 'ਤੇ ਪੂਰਨ...

ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ

District Magistrate bans paddy stubble burning to prevent pollution and promote responsible crop residue management.

ਫ਼ਤਹਿਗੜ੍ਹ ਸਾਹਿਬ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੀਰੀ (ਝੋਨੇ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬੀਮਾਰੀਆਂ ਲਗਦੀਆਂ ਹਨ। ਅੱਗ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਹ ਹੁਕਮ 30 ਨਵੰਬਰ, 2026 ਤੱਕ ਜਾਰੀ ਰਹਿਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments