ਪਟਿਆਲਾ, 28 ਸਤੰਬਰ, 2026 (ਛਤਰਪਾਲ ਸਿੰਘ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 01 ਅਕਤੂਬਰ 2026 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗ੍ਰੀਨ ਬਾਕਸ, ਇੰਡਸਟਰੀਅਲ ਅਸਟੇਟ ਪਟਿਆਲਾ ਦੇ ਵਲੋਂ ਡਿਲੀਵਰੀ ਐਸੋਸੀਏਟ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਗ੍ਰੀਨ ਬਾਕਸ, ਇੰਡਸਟਰੀਅਲ ਅਸਟੇਟ ਪਟਿਆਲਾ ਦੇ ਨਿਯੋਜਕ ਵਲੋਂ ਡਿਲੀਵਰੀ ਐਸੋਸੀਏਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ।ਜਿਸ ਲਈ ਕੇਵਲ ਮਰਦ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਅਤੇ ਬਾਰਵੀਂ ਅਤੇ ਪ੍ਰਾਰਥੀ ਕੋਲ ਆਪਣੇ ਵਹੀਕਲ ਦੇ ਨਾਲ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਬੈਂਕ ਡੀਟੇਲ, ਰਜਿਊਮੇ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ, ਉਮਰ 18 ਸਾਲ ਤੋਂ ਵੱਧ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 01-10-2026 ਦਿਨ ਵੀਰਵਾਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਗ੍ਰੀਨਬਾਕਸ, ਇੰਡਸਟਰੀਅਲ ਅਸਟੇਟ ਦਾ ਪਲੇਸਮੈਂਟ ਕੈਂਪ
Greenbox to organize placement camp at District Employment and Enterprise Bureau, Patiala
RELATED ARTICLES







