Homeਹਰਿਆਣਾਕੁਰੂਕਸ਼ੇਤਰ, ਸਿਰਸਾ, ਅੰਬਾਲਾ ਅਤੇ ਫਰੀਦਾਬਾਦ ਦੇ ਹਾਦਸਾ ਪੀੜਤ ਪਰਿਵਾਰਾਂ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਵਿੱਤੀ ਸਹਾਇਤਾ ਦਾ ਐਲਾਨ

ਕੁਰੂਕਸ਼ੇਤਰ, ਸਿਰਸਾ, ਅੰਬਾਲਾ ਅਤੇ ਫਰੀਦਾਬਾਦ ਦੇ ਹਾਦਸਾ ਪੀੜਤ ਪਰਿਵਾਰਾਂ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਵਿੱਤੀ ਸਹਾਇਤਾ ਦਾ ਐਲਾਨ

CM Nayab Singh Saini announces financial aid for accident victims’ families in four Haryana districts.

ਚੰਡੀਗੜ੍ਹ, 29 ਸਤੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਵਾਪਰੇ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੱਖ-ਵੱਖ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤਹਿਤ ਕੁਰੂਕਸ਼ੇਤਰ ਵਿੱਚ 24 ਸਤੰਬਰ ਨੂੰ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ 6 ਵਿਅਕਤੀਆਂ ਅਤੇ ਸਿਰਸਾ ਵਿੱਚ 24ਸਤੰਬਰ ਨੂੰ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸੇ ਤਰ੍ਹਾਂ, ਅੰਬਾਲਾ ਵਿੱਚ 27 ਸਤੰਬਰ ਨੂੰ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ 6 ਵਿਅਕਤੀਆਂ ਦੇ ਪਰਿਵਾਰਾਂ ਨੂੰ ਵੀ ਪ੍ਰਤੀ ਮ੍ਰਤਕ 5 ਲੱਖ ਰੁਪਏ ਦੀ ਦਰ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਫਰੀਦਾਬਾਦ ਵਿੱਚ 27 ਸਤੰਬਰ ਨੂੰ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨੂੰ ਵੀ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਆਪਣੇ ਪਿਆਰਿਆਂ ਨੂੰ ਗੁਆਉਣ ਦਾ ਦੁੱਖ ਬੇਹੱਦ ਪੀੜਾਦਾਇਕ ਹੁੰਦਾ ਹੈ ਅਤੇ ਇਸ ਔਖੀ ਘੜੀ ਵਿੱਚ ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments