ਫਤਹਿਗੜ੍ਹ ਸਾਹਿਬ, 29 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਮੁੱਖ ਚੋਣ ਅਧਿਕਾਰੀ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਥਿਤ ਵੇਅਰ ਹਾਊਸ ਦੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਵਿਸ਼ੇਸ ਤੌਰ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਮੋਜੂਦ ਸਨ। ਮੁੱਖ ਚੋਣ ਅਧਿਕਾਰੀ, ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਵੇਅਰ ਹਾਊਸ ਅੰਦਰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ, ਵੀ.ਵੀ.ਪੈਟ, ਈ.ਵੀ.ਐਮ. ਸਟਾਕ ਰਜਿਸਟਰ, ਸਕਿਊਰਟੀ ਰੂਮ, ਸੀ.ਸੀ.ਟੀ.ਵੀ ਕੈਮਰਿਆਂ, ਫਾਇਰ ਸਿਸਟਮ, ਸਾਫ਼ ਸਫ਼ਾਈ ਆਦਿ ਦਾ ਜਾਇਜ਼ਾ ਲਿਆ। ਰਾਜਸੀ ਪਾਰਟੀਆਂ ਦੀ ਹਾਜ਼ਰੀ ਵਿੱਚ ਜਿੱਥੇ ਵੇਅਰ ਹਾਊਸ ਖੋਲ੍ਹਿਆ ਗਿਆ ਅਤੇ ਨਿਰੀਖਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਵੇਅਰ ਹਾਊਸ ਦੇ ਜਿੰਦਰੇ ਰਾਜਸੀ ਪਾਰਟੀ ਨੁਮਾਇੰਦਿਆਂ ਦੀ ਮੌਜਦੂਗੀ ਵਿੱਚ ਹੀ ਬੰਦ ਕਰਵਾ ਕੇ ਸੀਲ ਕੀਤੇ। ਉਨ੍ਹਾਂ ਵੇਅਰ ਹਾਊਸ਼ ਦੀ ਸਾਫ-ਸਫ਼ਾਈ ਅਤੇ ਚੋਣਾਂ ਨਾਲ ਸਬੰਧਤ ਰੱਖੀ ਮਸ਼ੀਨਰੀ ਅਤੇ ਹੋਰ ਸਮਾਨ ਦੇ ਰੱਖ ਰਖਾਅ ਤੇ ਤਸੱਲੀ ਪ੍ਰਗਟਾਈ।

ਇਸ ਉਪਰੰਤ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸਪੈਸ਼ਲ ਇੰਟਸੈਟਿਵ ਰਿਵੀਜ਼ਨ ਦੋਰਾਨ ਵੱਖ-ਵੱਖ ਬੂਥ ਲੈਵਲ ਅਫ਼ਸਰਾਂ ਦੇ ਫਾਰਮ ਨੰਬਰ 06 ਅਤੇ 08 ਚੈਕ ਕੀਤੇ। ਉਨ੍ਹਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਮੁੱਚੇ ਬੀ.ਐਲ.ਓਜ਼ ਵੱਲੋਂ ਐਸ.ਆਈ.ਆਰ ਦੋਰਾਨ ਨਿਭਾਈ ਡਿਊਟੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਅੰਦਰ ਇਸੇ ਤਰ੍ਹਾਂ ਚੋਣ ਪ੍ਰਕਿਰਿਆ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ,ਐਸ.ਡੀ.ਐਮ.ਬਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਸ੍ਰੀਮਤੀ ਹਰਵੀਰ ਕੌਰ, ਐਸ.ਡੀ.ਐਮ.ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ,ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਸੰਦੀਪ ਸਿੰਘ ਆਮ ਆਦਮੀ ਪਾਰਟੀ, ਅਸ਼ੋਕ ਕੁਮਾਰ ਗੌਤਮ ਇੰਡੀਅਨ ਨੈਸ਼ਨਲ ਕਾਂਗਰਸ,ਮਨਜੀਤ ਸਿੰਘ ਸ੍ਰੋਮਣੀ ਅਕਾਲੀ ਦਲ, ਨਾਹਰ ਸਿੰਘ ਬਹੁਜਨ ਸਮਾਜ ਪਾਰਟੀ, ਵਿਨੋਦ ਕੁਮਾਰ ਸੀ.ਪੀ.ਆਈ.ਐਮ.,ਹਾਜਰ ਸਨ।







