ਸੁਨਾਮ/ ਦੇਵੀਗੜ੍ਹ , 30 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸੁਨਾਮ ਹਲਕੇ ਵਿੱਚ ਭਾਜਪਾ ਦੇ ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ “ਭਾਜਪਾ ਦਾ ਨਾਅਰਾ—ਨਸ਼ਾ ਮੁਕਾਉਣਾ ਸਾਡਾ!” ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਹਲਕੇ ਦੇ ਵੱਖ-ਵੱਖ ਮੰਡਲਾਂ ਤੋਂ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੰਜਾਬ ਵਿੱਚ 4,000 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਤੈਅ ਕਰ ਚੁੱਕੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਮਹੱਤਵਪੂਰਨ ਹੈ।
ਉਨ੍ਹਾਂ ਕੇਂਦਰੀ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੋਲੀ ਨੇ ਸਥਾਨਕ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ “ਭਾਜਪਾ ਦਾ ਨਾਅਰਾ-ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਸੰਕਲਪ ਹੈ।” ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਸਰਗਰਮੀ ਨਾਲ ਕੰਮ ਕਰ ਰਹੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ “ਭਾਜਪਾ ਦਾ ਨਾਅਰਾ—ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਸੰਕਲਪ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮਕਸਦ ਨਾਲ ਪਾਰਟੀ ਵਰਕਰਾਂ ਵੱਲੋਂ ‘ਨਸ਼ਾ ਮੁਕਤ ਪੰਜਾਬ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।







