Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਟਰਿਆਣਾ ਵਿਖੇ ਲਗਭਗ 38 ਲੱਖ ਰੁਪਏ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਟਰਿਆਣਾ ਵਿਖੇ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ

Narinder Kaur Bharaj inaugurates Rs 38 lakh sports ground in Batrianan village.

ਭਵਾਨੀਗੜ੍ਹ, 2 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬੀਤੀ ਸ਼ਾਮ ਪਿੰਡ ਬਟਰਿਆਣਾ ਵਿਖੇ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਖੇਡ ਮੈਦਾਨ ਦੇ ਬਣਨ ਨਾਲ ਪਿੰਡ ਦੇ ਹੋਣਹਾਰ ਖਿਡਾਰੀਆਂ ਦੀ ਇੱਕ ਅਹਿਮ ਮੰਗ ਪੂਰੀ ਹੋਈ ਹੈ ਅਤੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਖੇਡਾਂ ਦੇ ਅਭਿਆਸ ਲਈ ਬਿਹਤਰ ਸਹੂਲਤ ਮਿਲੀ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵੱਲ ਇੱਕ ਅਹਿਮ ਕਦਮ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁੱਕਵੇਂ ਮੌਕੇ ਤੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਬਟਰਿਆਣਾ ਦਾ ਇਹ ਨਵਾਂ ਖੇਡ ਮੈਦਾਨ ਖਿਡਾਰੀਆਂ ਨੂੰ ਨਿਯਮਤ ਅਭਿਆਸ ਕਰਨ ਅਤੇ ਆਪਣੇ ਪ੍ਰਦਰਸ਼ਨ ਵਿੱਚ ਹੋਰ ਨਿਖਾਰ ਲਿਆਉਣ ਦਾ ਮੌਕਾ ਦੇਵੇਗਾ। ਇਸ ਨਾਲ ਹੋਰ ਬੱਚੇ ਅਤੇ ਨੌਜਵਾਨ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਹੋਣਗੇ।
ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਉੱਥੇ ਹੀ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡਾਂ ਨੌਜਵਾਨਾਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਨਿਰੰਤਰ ਅਭਿਆਸ ਰਾਹੀਂ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਅਤੇ ਖੇਡ ਮੈਦਾਨ ਦੀ ਸਾਂਭ-ਸੰਭਾਲ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ, ਮਹਿੰਗਾ ਸਿੰਘ, ਹਰਮੇਲ ਸਿੰਘ, ਕਰਨੈਲ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments