ਸੰਗਰੂਰ, 02 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ, ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 04 ਤਹਿਤ ਜ਼ਿਲ੍ਹਾ ਪੱਧਰੀ ਖੇਡਾ ਦੇ ਅੱਜ ਤੀਸਰੇ ਦਿਨ ਸ੍ਰੀਮਤੀ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਹਲਕਾ, ਸੰਗਰੂਰ ਵੱਲੋਂ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਖਿਡਾਰੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਸ੍ਰ ਸੁਖਚੈਨ ਸਿੰਘ ਪਾਪੜਾ, ਵਧੀਕ ਡਿਪਟੀ ਕਮਿਸ਼ਨਰ, (ਵਿਕਾਸ) ਅਤੇ ਸ਼੍ਰੀ ਸਤੀਸ਼ ਚੰਦਰ, ਸਬ-ਡਵੀਜ਼ਨਲ ਮੈਜਿਸਟ੍ਰੇਟ, ਸੰਗਰੂਰ ਵੱਲੋਂ ਵੀ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ ਅਤੇ ਮੈਡਲ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ। ਗੇਮ ਤੈਰਾਕੀ, ਅਤੇ ਹਾਕੀ ਦੇ ਨਾਲ-ਨਾਲ ਅੱਜ ਐਥਲੈਟਿਕਸ, ਖੋਹ-ਖੋਹ, ਬੈਡਮਿੰਟਨ, ਕਿੱਕ ਬਾਕਸਿੰਗ, ਬਾਕਸਿੰਗ, ਹੈਂਡਬਾਲ, ਹਾਕੀ, ਬਾਸਕਿਟਬਾਲ, ਟੇਬਲ ਟੈਨਿਸ, ਕੁਸ਼ਤੀ, ਖੋਹ-ਖੋਹ, ਅਤੇ ਰੋਲਰ ਸਕੇਟਿੰਗ ਖੇਡਾਂ ਵੀ ਸ਼ੂਰੂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਸ੍ਰ ਨਵਦੀਪ ਸਿੰਘ ਜ਼ਿਲਾ ਖੇਡ ਅਫਸਰ ਸੰਗਰੂਰ ਨੇ ਸਾਂਝੀ ਕੀਤੀ।

ਅੱਜ ਹੋਏ ਮੁਕਾਬਲਿਆਂ ਤਹਿਤ ਅੰ: 14 (60 ਮੀਟਰ) ਦੌੜ ਵਿੱਚ ਗੁਰਸਾਹਿਬਜੋਤ ਸਿੰਘ ਨੇ ਕ੍ਰਮਵਾਰ ਪਹਿਲਾ ਅਤੇ ਸਮਰ ਸਿੰਘ ਨੇ ਦੂਸਰਾ ਅਤੇ ਫਤਿਹਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਲੰਬੀ ਛਾਲ ਦੇ ਹੋਏ ਮੁਕਾਬਲੇ ਵਿੱਚ ਕ੍ਰਮਵਾਰ ਭੁਪਿੰਦਰ ਸਿੰਘ ਨੇ ਪਹਿਲਾ ਅਤੇ ਮਨਿੰਦਰਜੋਤ ਸਿੰਘ ਨੇ ਦੂਸਰਾ ਅਤੇ ਏਕਮਜੋਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਗੋਲਾ ਸੁੱਟਣ ਦੇ ਹੋਏ ਮੁਕਾਬਲੇ ਦੌਰਾਨ ਮਨਰਾਜ ਸਿੰਘ ਸਿੱਧੂ ਨੇ ਪਹਿਲਾ ਅਤੇ ਉਦੇਵੀਰ ਸਿੰਘ ਨੇ ਦੂਸਰਾ ਅਤੇ ਜੈਬੀਰ ਸਿੰਘ ਥਿੰਦ ਨੇ ਤੀਜਾ ਸਥਾਨ ਹਾਸਿਲ ਕੀਤਾ।







