HomeLifestyleਸ਼ਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਤੇ ਵਿਸ਼ੇਸ਼

ਸ਼ਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਤੇ ਵਿਸ਼ੇਸ਼

27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):

ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ (ਫੈਸਲਾਬਾਦ) ਜਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਯਾਵਤੀ ਸੀ। ਇਹ ਇੱਕ ਜੱਟ ਸਿੱਖ ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ। ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ। ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।

ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ। ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ। ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ।

ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਹੌਰ ਵਿੱਚ ਦਾਖਲ ਹੋ ਗਿਆ। ਅੰਗਰੇਜ਼ ਇਸ ਸਕੂਲ ਨੂੰ ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਉਰਦੂ ਵਿੱਚ ਉਸ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦਾ ਹੁੰਦਾ ਸੀ। ਉਸਦੀ ਉਮਰ ਦੇ ਬਹੁਤ ਸਾਰੇ ਸਿੱਖ ਵਿਦਿਆਰਥੀਆਂ ਵਾਂਗ ਭਗਤ ਸਿੰਘ ਨੇ ਲਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਸ ਦੇ ਦਾਦੇ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ। ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ।

1919 ਵਿੱਚ ਜਦੋਂ ਉਹ 12 ਸਾਲਾਂ ਦਾ ਸੀ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ, ਜਿੱਥੇ ਇੱਕ ਜਨਤਕ ਸਭਾ ਵਿੱਚ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਜਦੋਂ ਉਹ 14 ਸਾਲਾਂ ਦਾ ਸੀ ਤਾਂ ਉਹ ਆਪਣੇ ਪਿੰਡ ਦੇ ਉਹਨਾਂ ਲੋਕਾਂ ਵਿੱਚ ਸ਼ਾਮਿਲ ਸੀ। ਜਿਨ੍ਹਾਂ ਨੇ 20 ਫਰਵਰੀ, 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਦੇ ਖਿਲਾਫ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਿਆ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ।

1923 ਵਿੱਚ, ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲ ਹੋ ਗਿਆ। ਜਿੱਥੇ ਉਹ ਨਾਟ-ਕਲਾ ਸੋਸਾਇਟੀ ਵਰਗੀਆਂ ਪਾਠਕ੍ਰਮ ਤੋਂ ਬਾਹਰਲੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਲੱਗਾ। ਉਸਨੇ ਮਾਰਚ 1926 ਵਿੱਚ ਨੌਜਵਾਨਾਂ ਦੇ ਸਮਾਜਵਾਦੀ ਵਿਚਾਰਧਾਰਕ ਸੰਗਠਨ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਉਹ ਹਿੰਦੁਸਤਾਨੀ ਰਿਪਬਲਿਕਨ ਐਸੋਸੀਏਸ਼ਨ ਵਿੱਚ ਵੀ ਸ਼ਾਮਲ ਹੋ ਗਿਆ, ਜਿਸ ਵਿੱਚ ਚੰਦਰ ਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ ਅਤੇ ਅਸ਼ਫ਼ਾਕਉਲਾ ਖ਼ਾਨ ਪ੍ਰਮੁੱਖ ਲੀਡਰ ਸਨ। ਇੱਕ ਸਾਲ ਬਾਅਦ, ਇੱਕ ਵਿਉਂਤਬੱਧ ਵਿਆਹ ਤੋਂ ਬਚਣ ਲਈ, ਉਹ ਭੱਜ ਕੇ ਕਾਨਪੁਰ ਚਲਾ ਗਿਆ।ਇੱਕ ਚਿੱਠੀ ਵਿਚ, ਜੋ ਉਹ ਪਿੱਛੇ ਛੱਡ ਗਿਆ ਸੀ, ਉਸ ਵਿੱਚ ਉਸ ਨੇ ਲਿਖਿਆ:

ਮੇਰਾ ਜੀਵਨ ਸਭ ਤੋਂ ਉੱਤਮ ਕਾਰਨ, ਦੇਸ਼ ਦੀ ਅਜ਼ਾਦੀ, ਲਈ ਸਮਰਪਿਤ ਹੋ ਗਿਆ ਹੈ, ਇਸ ਲਈ, ਕੋਈ ਆਰਾਮ ਜਾਂ ਦੁਨਿਆਵੀ ਇੱਛਾ ਹੁਣ ਮੈਨੂੰ ਲੁਭਾ ਨਹੀਂ ਸਕਦੀ।

ਭਗਤ ਸਿੰਘ ਨੇ ਐਚ.ਐਸ.ਆਰ.ਏ. ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਸਿੰਘ ਨੇ ਸਕਾਟ ਨੂੰ ਮਾਰਨ ਲਈ ਸ਼ਿਵਰਾਮ ਰਾਜਗੁਰੂ, ਸੁਖਦੇਵ ਥਾਪਰ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਯੋਜਨਾ ਬਣਾਈ। ਹਾਲਾਂਕਿ, ਪਛਾਣਨ ਦੀ ਗਲਤੀ ਕਾਰਨ, ਉਨ੍ਹਾਂ ਨੇ ਜੋਹਨ ਪੀ. ਸਾਂਡਰਸ, ਜੋ ਸਹਾਇਕ ਪੁਲਿਸ ਅਧਿਕਾਰੀ ਸੀ, ਨੂੰ ਗੋਲੀ ਮਾਰ ਦਿੱਤੀ।

8 ਅਪ੍ਰੈਲ, 1929 ਨੂੰ ਕੇਂਦਰੀ ਅਸੈਂਬਲੀ ਵਿੱਚ ਇਨ੍ਹਾਂ ਦੋਨਾਂ ਨੇ ਇੱਕ ਖਾਲੀ ਥਾਂ ਤੇ ਬੰਬ ਸੁੱਟ ਦਿੱਤਾ। ਬੰਬਾਂ ਨੂੰ ਮਾਰਨ ਲਈ ਨਹੀਂ ਬਣਾਇਆ ਗਿਆ ਸੀ, ਪਰ ਵਾਇਸਰਾਇ ਦੇ ਕਾਰਜਕਾਰੀ ਕੌਂਸਲ ਦੇ ਵਿੱਤ ਮੈਂਬਰ ਜਾਰਜ ਅਰਨੇਸਟ ਸ਼ੂਟਰ ਸਮੇਤ ਕੁਝ ਮੈਂਬਰ ਜ਼ਖਮੀ ਹੋ ਗਏ ਸਨ। ਪੂਰਾ ਹਾਲ ਧੂੰਏਂ ਨਾਲ ਭਰ ਗਿਆ। ਉਹ ਚਾਹੁੰਦੇ ਤਾਂ ਉੱਥੋਂ ਭੱਜ ਸਕਦੇ ਸਨ ਪਰ ਉਨ੍ਹਾਂ ਨੇ ਪਹਿਲਾਂ ਹੀ ਸੋਚ ਰੱਖਿਆ ਸੀ ਕਿ ਉਨ੍ਹਾਂ ਨੂੰ ਫਾਂਸੀ ਕਬੂਲ ਹੈ। ਉਨ੍ਹਾਂ ਨੇ ਨਾ ਭੱਜਣ ਦਾ ਫੈਸਲਾ ਕੀਤਾ ਹੋਇਆ ਸੀ। ਬੰਬ ਫਟਣ ਦੇ ਬਾਦ ਉਨ੍ਹਾਂ ਨੇ ਇਨਕਲਾਬ-ਜਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸਦੇ ਕੁੱਝ ਹੀ ਦੇਰ ਬਾਦ ਪੁਲਿਸ ਆ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਸਰਕਾਰ ਨੇ ਆਪਣੇ ਫ਼ੈਸਲੇ ਅਨੁਸਾਰ ਇਨ੍ਹਾਂ ਤਿੰਨਾਂ ਦੇਸ਼ ਭਗਤਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 23 ਮਾਰਚ, 1931 ਦੀ ਸ਼ਾਮ ਦੇ ਸੱਤ ਵਜੇ ਫਾਂਸੀ ਲਾ ਕੇ ਸ਼ਹੀਦ ਕਰ ਦਿੱਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments