ਪਟਿਆਲਾ, 2 ਅਕਤੂਬਰ, 2026 (ਛਤਰਪਾਲ ਸਿੰਘ) : ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਅੰਡਰ/14 ਲੜਕਿਆਂ ਦੇ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ,ਕਪੂਰਥਲਾ ਨੇ ਸਿਲਵਰ ਮੈਡਲ,ਗੁਰਦਾਸਪੁਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਬਰਾਉਂਨਸ ਮੈਡਲ ਜਿੱਤਿਆ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਉਚੇਚੇ ਤੌਰ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ਼ ਪਟਿਆਲਾ ਵਿਖੇ ਪਹੁੰਚ ਕੇ ਵਾਲੀਬਾਲ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਤੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ,ਅਮਨਿੰੰਦਰ ਸਿੰਘ ਬਾਬਾ,ਰਾਜਿੰਦਰ ਸਿੰਘ, ਦਵਿੰਦਰ ਸਿੰਘ,ਗੁਰਪ੍ਰੀਤ ਸਿੰਘ ਟਿਵਾਣਾ,ਲਖਵਿੰਦਰ ਸਿੰਘ ਲੱਖਾ,ਬਲਵਿੰਦਰ ਸਿੰਘ ਬੱਲੀ, ਮੱਖਣ ਸਿੰਘ,ਰੁਪਿੰਦਰ ਕੌਰ, ਕੁਲਦੀਪ ਕੌਰ,ਹਰਪ੍ਰੀਤ ਕੌਰ, ਜਸਵੀਰ ਕੌਰ,ਜਸਵਿੰਦਰ ਖਾਨ, ਬਹਾਦਰ ਸਿੰਘ,ਰਾਜਨਪ੍ਰੀਤ ਕੌਰ,ਸ਼ਿਵ ਭੰਡੀਰ,ਰਾਕੇਸ਼ ਕੁਮਾਰ,ਹਰਜੀਤ ਸਿੰਘ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ (ਸੈ.ਸਿੱ.) ਨੇ ਵਾਲੀਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ
District Education Officer Shalu Mehra Encourages and Blesses Volleyball Players
RELATED ARTICLES







