Homeਦੇਸ਼ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਬੀ.ਐਸ.ਐਫ. ਵੱਲੋਂ ਪਾਕਿਸਤਾਨੀ ਸਰਹੱਦ ਤੋਂ ਡਰੋਨ ਸਮੇਤ...

ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਬੀ.ਐਸ.ਐਫ. ਵੱਲੋਂ ਪਾਕਿਸਤਾਨੀ ਸਰਹੱਦ ਤੋਂ ਡਰੋਨ ਸਮੇਤ ਹੈਰੋਇਨ ਬਰਾਮਦ

ਅੰਮ੍ਰਿਤਸਰ : ਪਾਕਿਸਤਾਨ ਤੋਂ ਹੋ ਰਹੀ ਨਸ਼ਾ ਤਸਕਰੀ ਦੇ ਖਿਲਾਫ ਬੀ.ਐੱਸ.ਐੱਫ. ਦੀ ਲਗਾਤਾਰ ਕਾਰਵਾਈ ਜ਼ਾਰੀ ਹੈ ਜਿਸ ਤਹਿਤ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਅੱਜ ਪੰਜਾਬ ਸਰਹੱਦ ‘ਤੇ ਇੱਕ ਹੋਰ ਵੱਡੀ ਸਫਲਤਾ ਦਰਜ ਕੀਤੀ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਚੌਕਸੀ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਡਰੋਨ ਅਤੇ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ।

ਪਹਿਲੀ ਘਟਨਾ ਤਰਨਤਾਰਨ ਜ਼ਿਲ੍ਹੇ ਤੋ ਸਾਹਮਣੇ ਆਈ ਹੈ। ਖਾਸ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਰਮਚਾਰੀਆਂ ਨੇ ਪਿੰਡ ਨੌਸ਼ਹਿਰਾ ਢੱਲਾ ਨੇੜੇ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ, ਇੱਕ ਖੇਤ ਤੋਂ ਇੱਕ ਡੀ.ਜੇ.ਆਈ. ਮੈਵਿਕ 3 ਕਲਾਸਿਕ ਡਰੋਨ ਬਰਾਮਦ ਕੀਤਾ ਗਿਆ। ਇਹ ਡਰੋਨ ਪਾਕਿਸਤਾਨ ਤੋਂ ਭੇਜਿਆ ਗਿਆ ਸੀ ਅਤੇ ਇਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਹੋਣ ਦੀ ਸੰਭਾਵਨਾ ਸੀ। ਦੂਜੀ ਘਟਨਾ ਅੰਮ੍ਰਿਤਸਰ ਸਰਹੱਦ ਦੀ ਹੈ। ਗਸ਼ਤ ਦੌਰਾਨ, ਚੌਕਸ ਕਰਮਚਾਰੀਆਂ ਨੇ ਪਿੰਡ ਧਨੋਏ ਕਲਾਂ ਨੇੜੇ ਸਰਹੱਦੀ ਵਾੜ ਤੋਂ ਪਰੇ ਇੱਕ ਖੇਤ ਵਿੱਚ ਸ਼ੱਕੀ ਗਤੀਵਿਧੀ ਦੇਖੀ। ਤਲਾਸ਼ੀ ਲੈਣ ‘ਤੇ, ਇੱਕ ਡੀ.ਜੇ.ਆਈ. ਮੈਵਿਕ 3 ਕਲਾਸਿਕ ਡਰੋਨ ਅਤੇ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਗਿਆ। ਪੈਕੇਟਾਂ ਦਾ ਭਾਰ 558 ਗ੍ਰਾਮ ਸੀ।

ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਵਧ ਰਹੀ ਹੈ। ਬੀ.ਐਸ.ਐਫ. ਨੇ ਹਾਲ ਹੀ ਦੇ ਮਹੀਨਿਆਂ ਵਿੱਚ ਡਰੋਨ ਤਸਕਰੀ ਦਾ ਮੁਕਾਬਲਾ ਕਰਨ ਵਿੱਚ ਕਈ ਸਫਲਤਾਵਾਂ ਪ੍ਰਾਪਤ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਦੀਆਂ ਘਟਨਾਵਾਂ ਵਧੀਆਂ ਹਨ।

ਪਿਛਲੇ ਕੁਝ ਸਮੇਂ ਤੋਂ, ਬੀ.ਐਸ.ਐਫ. ਨੇ ਇਸ ਤਰੀਕੇ ਨਾਲ ਕਈ ਕਿਲੋਗ੍ਰਾਮ ਹੈਰੋਇਨ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments