Homeਪੰਜਾਬਡਾ. ਓਬਰਾਏ ਮਨੁੱਖਤਾ ਦੇ ਭਲੇ ਲਈ ਬਣੇ ਮਿਸਾਲ, ਕਾਰਜ ਕਰਦੇ ਨੇਕ ਤੇ...

ਡਾ. ਓਬਰਾਏ ਮਨੁੱਖਤਾ ਦੇ ਭਲੇ ਲਈ ਬਣੇ ਮਿਸਾਲ, ਕਾਰਜ ਕਰਦੇ ਨੇਕ ਤੇ ਲਾਮਿਸਾਲ —ਅੰਮ੍ਰਿਤ ਕਲਸੀ

ਬਟਾਲਾ, 28 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਨੇ

ਦੇਸ਼ ਵਿਦੇਸ਼ ਅੰਦਰ ਸਮਾਜ ਸੇਵਾ ਦੇ ਖੇਤਰ ‘ਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੋਈ ਹੈ। ਉਨ੍ਹਾਂ ਦੀ ਸੰਸਥਾ ਪੂਰੀ ਦੁਨੀਆ ਵਿਚ ਮਨੁੱਖਤਾ ਨੂੰ ਬਚਾਉਣ ਲਈ ਬੇਮਿਸਾਲ ਕਾਰਜ ਕਰ ਰਹੀ ਹੈ।

ਡਾ. ਐੱਸ. ਪੀ. ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਸਲਾਹਕਾਰ ਐਡਵੋਕੇਟ ਹਰਸ਼ਮੀਤ ਸਿੰਘ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਛੋਟੇ ਭਰਾ ਅੰਮ੍ਰਿਤ ਕਲਸੀ ਪਹੁੰਚੇ।

ਇਸ ਸਮਾਗਮ ਵਿਚ ਵਿਧਵਾ ਔਰਤਾਂ, ਅੰਗਹੀਣਾਂ, ਗਰੀਬਾਂ, ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ।

ਮੁੱਖ ਮਹਿਮਾਨ ਅੰਮ੍ਰਿਤ ਕਲਸੀ ਨੇ ਕਿਹਾ ਕਿ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਜੋ ਇਕ ਮਿਸਾਲ ਹਨ।

ਉਨ੍ਹਾਂ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ ।

ਪੰਜਾਬ ਚ ਆਏ ਹੜ ਦੇ ਕਾਰਨ ਬਣੀ ਸੰਕਟ ਦੀ ਘੜੀ ਵਿੱਚ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਹੜ ਪੀੜਤਾਂ ਦੀ ਹਰ ਪ੍ਰਕਾਰ ਦੇ ਨਾਲ ਦਿਲ ਖੋਲ ਕੇ ਸਹਾਇਤਾ ਕੀਤੀ ਜਾ ਰਹੀ ਹੈ। ਜਦਕਿ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਟੀਮ ਹੜ ਪੀੜਤਾਂ ਦੀ ਸੇਵਾ ਵਿੱਚ ਦਿਨ ਰਾਤ ਲੱਗੀ ਹੋਈ ਹੈ ।  ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ ।

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments