Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਥਿਤ ਸੁਰਬਾਨਾ ਜੁਰੋਂਗ ਦਾ ਕੀਤਾ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਥਿਤ ਸੁਰਬਾਨਾ ਜੁਰੋਂਗ ਦਾ ਕੀਤਾ ਦੌਰਾ

Nayab Singh Saini Visits Surbana Jurong to Explore Infrastructure and Urban Development Opportunities

ਹਰਿਆਣਾ ਵਿੱਚ ਪ੍ਰਸਤਾਵਿਤ ਨਵੀਂ ਉਦਯੋਗਿਕ ਮਾਡਲ ਟਾਊਨਸ਼ਿਪ (IMT) ਲਈ ਆਧੁਨਿਕ ਵਿਵਸਥਾਵਾਂ ਦਾ ਕੀਤਾ ਅਧਿਐਨ

ਚੰਡੀਗੜ੍ਹ, 6 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਥਿਤ ਵਿਸ਼ਵ ਪ੍ਰਸਿੱਧ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਢਾਂਚਾ ਸੁਰਬਾਨਾ ਜੁਰੋਂਗ (Surbana Jurong) ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਹਰਿਆਣਾ ਵਿੱਚ ਵਿਕਸਿਤ ਕੀਤੀ ਜਾ ਰਹੀ ਨਵੀਂ ਉਦਯੋਗਿਕ ਮਾਡਲ ਟਾਊਨਸ਼ਿਪ (IMT) ਲਈ ਆਧੁਨਿਕ, ਇੰਟੀਗ੍ਰੇਟਿੰਡ ਅਤੇ ਭਵਿੱਖਮੁਖੀ ਵਿਵਸਥਾਵਾਂ ਨੂੰ ਸਮਝਣਾ ਅਤੇ ਉਹਨਾਂ ਦਾ ਅਧਿਐਨ ਕਰਨਾ ਸੀ। ਦੌਰੇ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਇੱਕ ਹੀ ਸਥਾਨ ‘ਤੇ ਇੱਕਠੇ ਵਿਕਸਿਤ ਕਰਨ ਦੀ ਸੰਚਾਲਨ ਪ੍ਰਕਿਰਿਆ ਦਾ ਗੰਭੀਰਤਾ ਨਾਲ ਅਧਿਐਨ ਕੀਤਾ। ਉਹਨਾਂ ਨੇ ਵਾਟਰ ਟ੍ਰੀਟਮੈਂਟ ਤੋਂ ਲੈ ਕੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਤੱਕ ਦੀਆਂ ਸਮੁੱਚੀਆਂ ਬਾਰੀਕੀਆਂ ਨੂੰ ਵਿਸਥਾਰ ਨਾਲ ਸਮਝਿਆ। ਨਾਲ ਹੀ, ਕਾਰੋਬਾਰੀ ਇਕਾਈਆਂ ਦੇ ਨਾਲ-ਨਾਲ ਮੈਨਪਾਵਰ ਲਈ ਵਿਵਸਥਿਤ, ਸੁਵਿਧਾਜਨਕ ਅਤੇ ਬਿਹਤਰ ਕੰਮਕਾਜੀ ਮਾਹੌਲ ਤਿਆਰ ਕਰਨ ਸੰਬੰਧੀ ਪ੍ਰਬੰਧਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ।

ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਕਿਹਾ ਕਿ ਹਰਿਆਣਾ ਵਿੱਚ ਉਦਯੋਗਾਂ ਲਈ ਹਾਂ-ਪੱਖੀ ਅਤੇ ਨਿਵੇਸ਼ਕ-ਪੱਖੀ ਮਾਹੌਲ ਤਿਆਰ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਦੌਰੇ ਦਾ ਟੀਚਾ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਦੇ ਅਨੁਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਹਿਰਾਂ ਅਤੇ ਉਦਯੋਗਿਕ ਖੇਤਰਾਂ ਦਾ ਵਿਕਾਸ ਕਰਨਾ ਹੈ। ਸੁਰਬਾਨਾ ਜੁਰੋਂਗ ਦੇ ਮਾਹਰਾਂ ਨਾਲ ਚਰਚਾ ਦੌਰਾਨ ਮੁੱਖ ਮੰਤਰੀ ਨੇ ਭਵਿੱਖ ਦੇ ਸ਼ਹਿਰਾਂ ਨੂੰ ਵਿਕਸਿਤ ਕਰਨ ਅਤੇ ਆਧੁਨਿਕ ਸਹੂਲਤਾਂ ਦੇ ਨਾਲ ਮਜ਼ਬੂਤ ਪ੍ਰਬੰਧ ਬਣਾਉਣ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਿਆ। ਉਹਨਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰਿਆਣਾ ਵਿੱਚ ਪ੍ਰਸਤਾਵਿਤ IMT ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ ਸਗੋ ਸਥਾਨਕ ਨੌਜਵਾਨਾਂ ਲਈ ਬਿਹਤਰ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments