Homeਪੰਜਾਬਸੈਂਸਜ਼ 2027 ਫੇਜ਼-2 ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ...

ਸੈਂਸਜ਼ 2027 ਫੇਜ਼-2 ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਜਨਗਣਨਾ-ਡਿਪਟੀ ਕਮਿਸ਼ਨਰ

Census 2027 Phase-2 self-enumeration to be held from November 16 to November 30.

ਡਿਪਟੀ ਕਮਿਸ਼ਨਰ ਨੇ ਆਬਾਦੀ ਜਨਗਣਨਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ 
ਫ਼ਤਹਿਗੜ੍ਹ ਸਾਹਿਬ, 06 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਸਜ਼ 2027 ਫੇਜ਼-2 ਤਹਿਤ ਹੋਣ ਵਾਲੀ ਆਬਾਦੀ ਜਨਗਣਨਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੈਂਸਜ਼ 2027 ਫੇਜ਼-2 ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਂਸਜ਼ 2027 ਫੇਜ਼-2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ ਜਨਗਣਨਾ ਕਰਵਾਈ ਜਾਵੇਗੀ। ਇਸ ਤਹਿਤ ਕੋਈ ਵੀ ਵਿਅਕਤੀ ਨਿਰਧਾਰਤ ਵੈੱਬਸਾਈਟ ’ਤੇ ਜਾ ਕੇ ਆਪਣੇ ਪਰਿਵਾਰ ਦੀ ਜਨਗਣਨਾ ਸਬੰਧੀ ਜਾਣਕਾਰੀ ਖੁਦ ਦਰਜ ਕਰਵਾ ਸਕਦਾ ਹੈ। ਇਸ ਤੋਂ ਬਾਅਦ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਇਸ ਦੌਰਾਨ ਪਰਿਵਾਰ ਦੇ ਹਰੇਕ ਮੈਂਬਰ ਸਬੰਧੀ ਲਗਭਗ 40 ਸਵਾਲ ਪੁੱਛੇ ਜਾਣਗੇ ਅਤੇ ਲੋੜੀਂਦੀ ਜਾਣਕਾਰੀ ਦਰਜ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਂਸਜ਼ 2027 ਫੇਜ਼-2 ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ ਜਨਗਣਨਾ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ। ਇਸ ਮੌਕੇ ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਸਹਾਇਕ ਖੋਜ ਅਫਸਰ ਹਰਮਨਦੀਪ ਕੌਰ, ਇਕਬਾਲ ਸਿੰਘ, ਮਾਸਟਰ ਟ੍ਰੇਨਰ ਸ੍ਰੀ ਪਰਵਿੰਦਰ ਸਿੰਘ, ਸ੍ਰੀ ਚੰਨਪ੍ਰੀਤ ਸਿੰਘ, ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments