Homeਪਟਿਆਲਾ ਅਪਡੇਟ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਾਭਾ ਜੇਲ੍ਹਾਂ ਦਾ ਦੌਰਾ, ਕੈਦੀਆਂ...

 ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਾਭਾ ਜੇਲ੍ਹਾਂ ਦਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆ

Judge Avtar Singh Hears Prisoners' Grievances During Nabha Jail Visit

ਪਟਿਆਲਾ, 8 ਅਕਤੂਬਰ, 2026 (ਛਤਰਪਾਲ ਸਿੰਘ) : ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਸ਼੍ਰੀ ਅਵਤਾਰ ਸਿੰਘ ਜੀਆਂ ਨੇ ਮੈਡਮ ਅਮਨਦੀਪ ਕੰਬੋਜ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨਾਲ ਨਵੀਂ ਜਿਲ੍ਹਾ ਜੇਲ਼ ਨਾਭਾ ਅਤੇ ਓਪਨ ਏਅਰ ਜੇਲ, ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ, ਸ਼੍ਰੀ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਮਾਣਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਖਾਸ ਕਰਕੇ ਉਹਨਾਂ ਦੀ ਪੇਸ਼ਾਵਰ ਟ੍ਰੇਨਿੰਗ ਅਤੇ ਪੁਨਰਵਾਸ ਬਾਰੇ ਸਾਰਥਕ ਗੱਲਬਾਤ ਕੀਤੀ ।ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ।  ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments