Homeਸੰਸਾਰਫਰਾਂਸ ਵਿੱਚ ਸਕੂਲੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਹਿੰਸਕ ਹੋਏ, 6,500 ਤੋਂ ਵੱਧ ਗ੍ਰਿਫ਼ਤਾਰ

ਫਰਾਂਸ ਵਿੱਚ ਸਕੂਲੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਹਿੰਸਕ ਹੋਏ, 6,500 ਤੋਂ ਵੱਧ ਗ੍ਰਿਫ਼ਤਾਰ

France school protests intensify as students demand better facilities, more teachers and increased education funding.

ਪੈਰਿਸ, 8 ਅਕਤੂਬਰ 2026 (ਹਰਸ਼ਪ੍ਰੀਤ ਕੌਰ): ਫਰਾਂਸ ਵਿੱਚ ਸਰਕਾਰੀ ਸਕੂਲਾਂ ਲਈ ਵਧੇਰੇ ਫੰਡ ਅਤੇ ਬਿਹਤਰ ਸਹੂਲਤਾਂ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਕਈ ਸ਼ਹਿਰਾਂ ਵਿੱਚ ਹਿੰਸਕ ਹੋ ਗਏ। 6 ਅਕਤੂਬਰ ਨੂੰ ਦੇਸ਼ ਭਰ ਵਿੱਚ ਲਗਭਗ 2.66 ਲੱਖ ਲੋਕਾਂ ਨੇ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ, ਜਦਕਿ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਕਈ ਥਾਵਾਂ ’ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅਧਿਆਪਕਾਂ ਦੀ ਘਾਟ, ਭੀੜਭੜੱਕੇ ਵਾਲੀਆਂ ਕਲਾਸਾਂ ਅਤੇ ਸਕੂਲ ਇਮਾਰਤਾਂ ਦੀ ਮਾੜੀ ਹਾਲਤ ਦਾ ਮੁੱਦਾ ਉਠਾਇਆ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ 6,100 ਤੋਂ ਵੱਧ ਲੋਕ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਨਾਬਾਲਗਾਂ ਦੀ ਹੈ। ਮੰਗਲਵਾਰ ਨੂੰ ਹੀ ਕਰੀਬ 500 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਕਾਰਵਾਈ ਦੌਰਾਨ ਕੁਝ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ ਸਰਕਾਰ ’ਤੇ ਸਵਾਲ ਵੀ ਉੱਠੇ ਹਨ। ਫਰਾਂਸ ਦੇ ਪ੍ਰਧਾਨ ਮੰਤਰੀ ਸੇਬਾਸਤਿਅਨ ਲੇਕੋਰਨੂ ਨੇ ਸਕੂਲਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਤੂਬਰ ਦੇ ਅੰਤ ਤੱਕ ਪ੍ਰਸਤਾਵ ਪੇਸ਼ ਕਰਨ ਦਾ ਭਰੋਸਾ ਦਿੱਤਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments