ਨਾਭਾ, 08 ਅਕਤੂਬਰ, 2026 (ਹਰਸ਼ਪ੍ਰੀਤ ਕੌਰ) : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਨਾਭਾ ਜੀ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਝੋਨੇ ਦੀ ਪਰਾਲੀ ਦੇ ਯੋਗ ਨਬੇੜੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਸਥਾਨਕ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਾਤਾਵਰਨ ‘ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ।ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਦੇ ਵਿਸ਼ੇ ‘ਤੇ ਭਾਸ਼ਣ,ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਅਤੇ ਪੋਸਟਰਾਂ ਰਾਹੀਂ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਅਤੇ ਇਨਾ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ। ਕੈਂਪ ਦੌਰਾਨ ਡਾ. ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫਸਰ ਨਾਤਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਵਧਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਸ਼ਕਤੀ ਵਾਲੇ ਤੱਤ ਨਸ਼ਟ ਹੋ ਜਾਂਦੇ ਹਨ। ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ (ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਅਤੇ ਸਮਾਰਟ ਸੀਡਰ) ਵਰਤਣ ਦੀ ਸਲਾਹ ਦਿੱਤੀ। ਇਸ ਸਮੇਂ ਕੈਂਪ ਦੇ ਅੰਤ ਵਿੱਚ ਸਕੂਲ ਸਟਾਫ਼ ਵੱਲੋਂ ਖੇਤੀਬਾੜੀ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਸਕੂਲ ਪਰਾਲੀ ਪ੍ਰਦੂਸ਼ਣ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੂਰਾ ਯੋਗਦਾਨ ਪਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਕਿਸਾਨ ਹਾਜ਼ਰ ਸਨ।
ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
Agriculture Department Nabha organised an awareness camp at Government High School, Thuhi, to promote crop residue management without burning.
RELATED ARTICLES







