10 ਅਕਤੂਬਰ ਨੂੰ ਬਲਾਕ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਅਤੇ ਕੌਲਗੜ ਵਿਖੇ ਦਿਖਾਈ ਜਾਵੇਗੀ ਦਸਤਾਵੇਜੀ ਫਿਲਮ
ਅਮਲੋਹ/ਫਤਹਿਗੜ੍ਹ ਸਾਹਿਬ, 09 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਅਮਲੋਹ ਬਲਾਕ ਦੇ ਪਿੰਡ ਮਾਜਰੀ ਮਿਛਰੀ ਵਾਲੀ, ਬੱਡਗੁੱਜਰਾਂ, ਸਲਾਨੀ ਅਤੇ ਸਰਹਿੰਦ ਬਲਾਕ ਦੇ ਪਿੰਡ ਸ਼ਹਿਜਾਦਪੁਰ, ਮਹੱਦੀਆਂ, ਮੀਰੁਪਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਿਖਾਈ ਗਈ। ਇਸ ਦਾ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 10 ਅਕਤੂਬਰ ਨੂੰ ਬਲਾਕ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਅਤੇ ਕੌਲਗੜ ਵਿਖੇ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 05 ਵਜੇ ਅਤੇ 06 ਵਜੇ ਸ਼ੁਰੂ ਹੋਣਗੇ।







