Homeਹਰਿਆਣਾਦਿਆਲੂ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਮਾਂਬੱਧ ਸਹਾਇਤਾ ਉਪਲਬਧ ਕਰਵਾਉਣਾ ਸਰਕਾਰ ਦੀ...

ਦਿਆਲੂ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਮਾਂਬੱਧ ਸਹਾਇਤਾ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲਕਦਮੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana Government Ensures Timely Assistance to Eligible Families Under the Dayalu Scheme: CM Nayab Singh Saini

ਚੰਡੀਗੜ੍ਹ, 10 ਅਕਤੂਬਰ, 2026 (ਸੰਜੀਵ ਸ਼ਰਮਾ) :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੀਨ ਦਿਆਲ ਉਪਾਧਿਆਏ ਅੰਤੋਦਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ-I ਅਤੇ ਦਿਆਲੂ-II) ਤਹਿਤ ਯੋਗ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਯੋਜਨਾ ਦਾ ਲਾਭ ਲੈਣ ਲਈ ਕਿਸੇ ਬਿਨੈਕਾਰ ਨੂੰ ਵਿਚੋਲਿਆਂ ਕੋਲ ਨਾ ਜਾਣਾ ਪਵੇ ਅਤੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਬੇਲੋੜੀ ਦੇਰੀ ਦੇ ਆਰਥਿਕ ਸਹਾਇਤਾ ਮਿਲੇ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਦੀਨ ਦਿਆਲ ਉਪਾਧਿਆਏ ਅੰਤੋਦਯ ਪਰਿਵਾਰ ਸੁਰੱਖਿਆ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਅਰਜ਼ੀ ਤੋਂ ਭੁਗਤਾਨ ਤੱਕ ਹੋਵੇਗੀ ਟਰੈਕਿੰਗ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅਰਜ਼ੀ ਤੋਂ ਲੈ ਕੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਸਹਾਇਤਾ ਰਾਸ਼ੀ ਦੇ ਤਬਾਦਲੇ ਤੱਕ ਪੂਰੀ ਪ੍ਰਕਿਰਿਆ ਦੀ ਟਰੈਕਿੰਗ ਯਕੀਨੀ ਬਣਾਈ ਜਾਵੇ। ਨਿਰਧਾਰਤ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪਾਤਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਕਮ ਸਿੱਧੀ ਰੀਅਲ ਟਾਈਮ ਵਿੱਚ ਟਰਾਂਸਫਰ ਕਰਨ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਭੁਗਤਾਨ ਲਈ ਬੇਲੋੜਾ ਇੰਤਜ਼ਾਰ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦਇਆਲੂ-I ਯੋਜਨਾ ਦੀਆਂ ਅਰਜ਼ੀਆਂ ਦੀ ਤਸਦੀਕ ਦਇਆਲੂ-II ਯੋਜਨਾ ਦੀ ਤਰ੍ਹਾਂ ਕੀਤੀ ਜਾਵੇ, ਤਾਂ ਜੋ ਤਸਦੀਕ ਪ੍ਰਕਿਰਿਆ ਸੰਚਾਰੂ ਰੂਪ ਨਾਲ ਚੱਲ ਸਕੇ ਅਤੇ ਪਾਤਰ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਸਮੇਂ ਸਿਰ ਮਿਲ ਸਕੇ।

ਇਤਰਾਜ਼ ਜਾਂ ਅਸਵੀਕਾਰ ਹੋਣ ‘ਤੇ ਬਿਨੈਕਾਰ ਨੂੰ ਫੋਨ ਕਰਕੇ ਦੱਸੋ ਕਾਰਨ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮੌਤ ਦਾ ਸਰਟੀਫਿਕੇਟ ਸਮੇਤ ਜ਼ਰੂਰੀ ਦਸਤਾਵੇਜ਼ ਅਪਲੋਡ ਕਰਨ ਤੋਂ ਬਾਅਦ ਜੇਕਰ ਕਿਸੇ ਅਰਜ਼ੀ ‘ਤੇ ਇਤਰਾਜ਼ ਲਗਾਇਆ ਜਾਂਦਾ ਹੈ ਜਾਂ ਉਸ ਨੂੰ ਅਸਵੀਕਾਰ ਕੀਤਾ ਜਾਂਦਾ ਹੈ, ਤਾਂ ਬਿਨੈਕਾਰ ਨੂੰ ਇਸ ਦਾ ਸਪੱਸ਼ਟ ਕਾਰਨ ਦੱਸਿਆ ਜਾਵੇ। ਸੰਬੰਧਿਤ ਅਧਿਕਾਰੀ ਫੋਨ ਕਰਕੇ ਵੀ ਅਰਜ਼ੀਕਰਤਾ ਨੂੰ ਸੂਚਿਤ ਕਰਨ, ਤਾਂ ਜੋ ਉਹ ਦਸਤਾਵੇਜ਼ਾਂ ਵਿੱਚ ਕਮੀ ਨੂੰ ਦੂਰ ਕਰਨ ਜਾਂ ਜ਼ਰੂਰੀ ਕਾਰਵਾਈ ਕਰਨ ਵਿੱਚ ਸਮਰੱਥ ਹੋ ਸਕੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦਿਆਲੂ ਯੋਜਨਾ ਨੂੰ ਬੁਢਾਪਾ ਸਨਮਾਨ ਭੱਤਾ ਯੋਜਨਾ ਦੀ ਤਰ੍ਹਾਂ ਪ੍ਰੋਐਕਟਿਵ ਮੋਡ ਵਿੱਚ ਲਿਆਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਾਤਰ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਯੋਜਨਾ ਦਾ ਲਾਭ ਸੌਖੇ ਅਤੇ ਸਮਾਂਬੱਧ ਤਰੀਕੇ ਨਾਲ ਉਪਲਬਧ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਰਜ਼ੀ ਪ੍ਰਕਿਰਿਆ ਸਰਲ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਤਰ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣ ਪੈਣ ਅਤੇ ਹਰ ਅਰਜ਼ੀ ‘ਤੇ ਸਮਾਂਬੱਧ ਕਾਰਵਾਈ ਹੋਵੇ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦਇਆਲੂ-I ਅਤੇ ਦਇਆਲੂ-II ਅਤੇ ਇਨ੍ਹਾਂ ਦੇ ਤਹਿਤ ਆਉਣ ਵਾਲੀ ਅੰਤੋਦਯ ਪਰਿਵਾਰ ਸੁਰੱਖਿਆ ਯੋਜਨਾ ਦੇ ਅਮਲ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸੁਧੀਰ ਰਾਜਪਾਲ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਕੇ. ਮਕਰੰਦ ਪਾਂਡੁਰੰਗ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਅਤੇ ਹਰਿਆਣਾ ਪਰਿਵਾਰ ਸੁਰੱਖਿਆ ਨਿਆਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਮਨੋਜ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments