Homeਹਰਿਆਣਾਮਹਿਲਾ ਸਸ਼ਕਤੀਕਰਨ ਤਹਿਤ ਹਰਿਆਣਾ ਸਰਕਾਰ ਵੱਲੋਂ ਸੂਬਾ ਪੱਧਰੀ ਪੁਰਸਕਾਰਾਂ ਲਈ ਆਨਲਾਈਨ ਅਰਜ਼ੀਆਂ...

ਮਹਿਲਾ ਸਸ਼ਕਤੀਕਰਨ ਤਹਿਤ ਹਰਿਆਣਾ ਸਰਕਾਰ ਵੱਲੋਂ ਸੂਬਾ ਪੱਧਰੀ ਪੁਰਸਕਾਰਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ: ਵਿਸ਼ਰਾਮ ਕੁਮਾਰ ਮੀਣਾ

Haryana Government Invites Online Applications for State-Level Women’s Empowerment Awards for 2026–27. Eligible Applicants Can Apply by November 5, 2026, for Cash Rewards, Certificates of Appreciation and Shawls.

ਯੋਗ ਮਹਿਲਾਵਾਂ 5 ਨਵੰਬਰ ਤੱਕ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਰਾਹੀਂ ਕਰ ਸਕਦੀਆਂ ਹਨ ਅਰਜ਼ੀ; ਪੁਰਸਕਾਰਾਂ ਵਜੋਂ ਨਕਦ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ।

ਕੁਰੂਕਸ਼ੇਤਰ, 10 ਅਕਤੂਬਰ 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਹਰਿਆਣਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਸਨਮਾਨਿਤ ਕਰਨ ਦੇ ਉਦੇਸ਼ ਨਾਲ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਲ 2026-27 ਲਈ ਸੂਬਾ ਪੱਧਰੀ ਪੁਰਸਕਾਰਾਂ ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਜ਼ਿਲ੍ਹੇ ਦੀਆਂ ਚਾਹਵਾਨ ਅਤੇ ਯੋਗ ਮਹਿਲਾਵਾਂ 5 ਨਵੰਬਰ 2026 ਤੱਕ online.mis.wcdhry.gov.in ਵੈੱਬਸਾਈਟ ਰਾਹੀਂ ਅਰਜ਼ੀ ਦੇ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਦਿੱਤੇ ਜਾਣ ਵਾਲੇ ਪ੍ਰਮੁੱਖ ਪੁਰਸਕਾਰਾਂ ਵਿੱਚ ਸੁਸ਼ਮਾ ਸਵਰਾਜ ਪੁਰਸਕਾਰ ਤਹਿਤ 5 ਲੱਖ ਰੁਪਏ ਦੀ ਨਕਦ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ; ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ ਤਹਿਤ 1.50 ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ; ਕਲਪਨਾ ਚਾਵਲਾ ਸ਼ੌਰਿਆ ਪੁਰਸਕਾਰ ਤਹਿਤ 1 ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ; ਅਤੇ ਭੈਣ ਸ਼ੰਨੋ ਦੇਵੀ ਪੰਚਾਇਤੀ ਰਾਜ ਪੁਰਸਕਾਰ ਤਹਿਤ 1 ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ, ਸਮਾਜਿਕ ਕਾਰਕੁਨਾਂ ਅਤੇ ਮਹਿਲਾ ਉੱਦਮੀਆਂ ਦੀਆਂ ਸ਼੍ਰੇਣੀਆਂ ਵਿੱਚ ਚੁਣੇ ਗਏ ਜੇਤੂਆਂ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਅਰਜ਼ੀਆਂ ਦੀ ਜਾਂਚ ਜ਼ਿਲ੍ਹਾ ਪੱਧਰੀ ਸਿਫ਼ਾਰਸ਼ ਕਮੇਟੀ ਵੱਲੋਂ ਕੀਤੀ ਜਾਵੇਗੀ। ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਯੋਗ ਮਾਮਲਿਆਂ ਦੀ ਲੋੜੀਂਦੀ ਤਸਦੀਕ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਤੋਂ ਬਾਅਦ ਨਿਰਧਾਰਤ ਸਮਾਂ-ਸੀਮਾ ਅੰਦਰ ਅਰਜ਼ੀਆਂ ਮੁੱਖ ਦਫ਼ਤਰ ਨੂੰ ਭੇਜੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਯੋਗ ਮਹਿਲਾਵਾਂ ਅਤੇ ਸਬੰਧਤ ਸ਼੍ਰੇਣੀਆਂ ਦੇ ਯੋਗ ਵਿਅਕਤੀਆਂ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਅਰਜ਼ੀਆਂ ਦੇਣ ਲਈ ਉਤਸ਼ਾਹਿਤ ਕਰਨ। ਯੋਜਨਾ ਸਬੰਧੀ ਹੋਰ ਜਾਣਕਾਰੀ ਲੈਣ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments