Homeਪੰਜਾਬਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ—ਸੁਖਬੀਰ ਬਾਦਲ

ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ—ਸੁਖਬੀਰ ਬਾਦਲ

ਚੰਡੀਗੜ੍ਹ: 30 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੰਗਠਨ ਦੀ ਰਿਪੋਰਟ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ ਤੋਂ ਮਿਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਗਈ ਹੈ।

ਸੀਨੀਅਰ ਪਾਰਟੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜਗਦੀਪ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਗਿਆ।

ਇਸ ਫ਼ੈਸਲੇ ਨਾਲ, ਅਕਾਲੀ ਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸ਼ਾਸਨ ਤੋੜਨ ਵਾਲੇ ਕਿਸੇ ਵੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments