Homeਪਟਿਆਲਾ ਅਪਡੇਟਸਿਹਤ ਮੰਤਰੀ ਵੱਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ

ਸਿਹਤ ਮੰਤਰੀ ਵੱਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ

Health Minister attends Young Mind Festival 2026 at Thapar University, encouraging youth engagement, mental well-being and innovation.

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਤਿਭਾ ਨਿਖਾਰਨ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ: ਡਾ. ਬਲਬੀਰ ਸਿੰਘ

ਪਟਿਆਲਾ, 11 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਦੋ ਰੋਜ਼ਾ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿੱਚ ਸਿਰਜਣਾਤਮਕ ਸੋਚ ਵਿਕਸਿਤ ਕਰਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵੱਖ-ਵੱਖ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਸਿੱਖਣ, ਨਵੇਂ ਹੁਨਰ ਹਾਸਲ ਕਰਨ ਅਤੇ ਇੱਕ-ਦੂਜੇ ਦੇ ਤਜਰਬਿਆਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਵਿਗਿਆਨ, ਗਣਿਤ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਟੀਮ ਭਾਵਨਾ, ਸਹਿਯੋਗ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਨੂੰ ਉਤਸ਼ਾਹਿਤ ਕਰਦੇ ਹਨ। ਵੱਖ-ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੀਆਂ ਸਮਰੱਥਾਵਾਂ ਨੂੰ ਪਛਾਣਨ ਦਾ ਮੌਕਾ ਮਿਲਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਬੌਧਿਕ, ਸਰੀਰਕ ਅਤੇ ਸਮਾਜਿਕ ਵਿਕਾਸ ਲਈ ਅਜਿਹੇ ਮੰਚਾਂ ਦੀ ਅਹਿਮ ਭੂਮਿਕਾ ਹੈ। ਇਹ ਪ੍ਰੋਗਰਾਮ ਬੱਚਿਆਂ ਵਿੱਚ ਆਪਸੀ ਸਤਿਕਾਰ, ਮਿਲਵਰਤਣ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਦੇ ਹਨ।,ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਨਵੇਂ ਹੁਨਰ ਸਿੱਖਣ ਲਈ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments