Homeਪਟਿਆਲਾ ਅਪਡੇਟਦੁੱਧਨਸਾਧਾਂ ਵਿਖੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਕੈਂਪ ਲਗਾਇਆ

ਦੁੱਧਨਸਾਧਾਂ ਵਿਖੇ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਕੈਂਪ ਲਗਾਇਆ

A special grievance redressal camp was organized at Dudhan Sadhan to address the concerns and resolve the pending issues of ex-servicemen, reaffirming the administration’s commitment to their welfare.

ਪਟਿਆਲਾ, 11 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਕੈਬਨਿਟ ਮੰਤਰੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਵਲੋਂ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਉਪ-ਮੰਡਲ ਮੈਜਿਸਟ੍ਰੇਟ ਦੁੱਧਨਸਾਧਾਂ ਮੇਜਰ ਹਰਜੋਤ ਕੋਰ, ਪੀ.ਸੀ.ਐਸ ਜੀ ਪ੍ਰਧਾਨਗੀ ਹੇਠ ਅੱਜ ਮਿਤੀ 09 ਅਕਤੂਬਰ 2026 ਨੂੰ ਕੈਂਪ ਲਗਾਇਆ ਗਿਆ।
ਕੈਂਪ ਦਾ ਆਗਾਜ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਵਲੋਂ ਮੁੱਖ ਮਹਿਮਾਨ ਸੁਆਗਤ ਕਰਨ ਉਪਰੰਤ ਉਨ੍ਹਾਂ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਹਾਲ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ।
ਇਸ ਉਪਰੰਤ ਮਾਣਯੋਗ ਉਪ ਮੰਡਲ ਮੈਜਿਸਟ੍ਰੇਟ ਦੁੱਧਨਸਾਧਾਂ ਜੀ ਵਲੋਂ ਕੈਂਪ ਵਿੱਚ ਹਾਜ਼ਰ ਸਾਬਕਾ ਸੈਨਿਕਾਂ ਨੂੰ ਜੀ ਆਇਆ ਉਨ੍ਹਾਂ ਆਖਦੇ ਹੋਏ ਵਿਸ਼ਵਾਸ ਦੁਆਇਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ (ਡਾ.) ਮੇਜਰ ਯੋਗੇਸ਼ ਨੇ ਸਾਬਕਾ ਸੈਨਿਕਾਂ ਨੂੰ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੈਂਪ ਦੇ ਆਖੀਰ ਵਿੱਚ ਦੁੱਧਨਸਾਧਾਂ ਤਹਿਸੀਲ ਨਾਲ ਸਬੰਧਿਤ 04 ਸ਼ਹੀਦ ਸੈਨਿਕ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਤੇ ਝੰਡਾ ਦਿਵਸ ਫੰਡ ਵਿਚੋਂ 02 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਡਾ. ਵਿਕਰਾਂਤ ਕਾਂਸਲ ਮੈਂਬਰ ਜ਼ਿਲ੍ਹਾ ਸੈਨਿਕ ਬੋਰਡ, ਨੁਮਾਇੰਦਾ ਤੀਹਿਸੀਲਦਾਰ ਦਫਤਰ ਅਤੇ ਦਫਤਰ ਦੇ ਸਟਾਫ ਮੈਂਬਰ ਹਾਜ਼ਰ ਹੋਏ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments