Homeਹਰਿਆਣਾਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 15000 ਦਾ ਮੁਆਵਜ਼ਾ- ਮੁੱਖ ਮੰਤਰੀ ਹਰਿਆਣਾ

ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 15000 ਦਾ ਮੁਆਵਜ਼ਾ- ਮੁੱਖ ਮੰਤਰੀ ਹਰਿਆਣਾ

ਬਿੱਲਾਂ ਦਾ ਭੁਗਤਾਨ ਜਨਵਰੀ 2026 ਤੱਕ ਕੀਤੇ ਜਾਣ ਦੀ ਸੰਭਾਵਨਾ


ਹਰਿਆਣਾ, 1 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨੇ ਅੱਜ ਹੜ ਪੀੜਿ੍ਹਤ ਕਿਸਾਨਾਂ ਲਈ ਪ੍ਰਤੀ ਏਕੜ 15000 ਰੁਪਏ ਦਾ ਐਲਾਨ ਕੀਤਾ। ਸੈਣੀ ਨੇ ਕਿਹਾ ਹੈ ਕਿ ਪ੍ਰਦੇਸ਼ ਵਿੱਚ ਹੜ੍ਹ-ਬਰਸਾਤ ਨਾਲ ਬਹੁਤ ਨੁਕਸਾਨ ਹੋਇਆ। ਸਰਕਾਰ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 404 ਕਰੋੜ 79 ਲੱਖ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਹੈ। ਮੁਆਵਜ਼ੇ ਪੋਰਟਲ ਰਾਹੀਂ 4 ਕਰੋੜ 72 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸੀ.ਐਮ. ਨੇ ਕਿਹਾ ਕਿ ਪ੍ਰਤੀ ਏਕੜ 15000 ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਸੀਂ ਫ਼ਸਲੀ ਕਰਜ਼ ਵਸੂਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਦੀਵਾਲੀ ਤੋਂ ਪਹਿਲਾਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਭੇਜ ਦਿੱਤਾ ਜਾਵੇਗਾ। ਪ੍ਰਭਾਵਿਤ ਕਿਸਾਨਾਂ ਦੇ ਖਾਤੇ ਵਿੱਚ ਮੁਆਵਜ਼ਾ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ। ਕਿਸਾਨਾਂ ਦੇ ਨੁਕਸਾਨ ਲਈ ਤਸਦੀਕ ਦਾ ਕੰਮ ਜਾਰੀ ਹੈ।

ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਝੋਨੇ ਦੀ 5 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ। ਹੁਣ ਤੱਕ, 358,000 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਇਨ੍ਹਾਂ ਫ਼ੈਸਲਿਆਂ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤੀ ਮਿਲੇਗੀ। ਟਿਊਬਵੈੱਲ ਦੇ ਬਿੱਲਾਂ ਦਾ ਭੁਗਤਾਨ ਦਸੰਬਰ 2025 ਤੱਕ ਮੁਲਤਵੀ ਕੀਤਾ ਗਿਆ ਹੈ। ਬਿਜਲੀ ਦੇ ਬਿੱਲ ਨਹੀਂ ਲਏ ਜਾਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments