Homeਪਟਿਆਲਾ ਅਪਡੇਟਪਰਾਲੀ ਨੂੰ ਅੱਗ ਨਾ ਲਗਾਈਏ, ਧਰਤੀ ਮਾਂ ਅਤੇ ਵਾਤਾਵਰਣ ਬਚਾਈਏ।”

ਪਰਾਲੀ ਨੂੰ ਅੱਗ ਨਾ ਲਗਾਈਏ, ਧਰਤੀ ਮਾਂ ਅਤੇ ਵਾਤਾਵਰਣ ਬਚਾਈਏ।”

Say No to Stubble Burning—Protect Our Air, Soil and Mother Earth

ਪਟਿਆਲਾ, 13 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤੀਬਾੜੀ ਅਫਸਰ, ਮਨਦੀਪ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਖੇਤੀਬਾੜੀ ਵਿਭਾਗ ਵੱਲੋਂ ਛ੍ਰੰ (ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ) ਮੁਹਿੰਮ ਤਹਿਤ ਸ਼੍ਰੀਮਤੀ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਬੁਆਏਜ਼ ਸਕੂਲ, ਸਨੌਰ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਸਾਹ ਦੀਆਂ ਬਿਮਾਰੀਆਂ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਅਤੇ ਹੋਰ ਯੋਗ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਰਾਹੀਂ ਕਿਸਾਨਾਂ ਤੇ ਆਮ ਲੋਕਾਂ ਤੱਕ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣਾ ਸੀ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਉਤਸ਼ਾਹਿਤ ਕੀਤਾ ਗਿਆ।ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸਾਫ਼-ਸੁਥਰੇ ਵਾਤਾਵਰਣ, ਸਿਹਤਮੰਦ ਮਿੱਟੀ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments