Homeਪੰਜਾਬਸੀ-ਪਾਈਟ ਕੈਂਪ ਸ਼ਹੀਦਗੜ੍ਹ ਵਿਖੇ ਪੰਜਾਬ ਪੁਲਿਸ ਕਾਂਸਟੇਬਲ ਦੇ ਫਿਜ਼ੀਕਲ ਟੈਸਟ ਲਈ ਸਿਖਲਾਈ...

ਸੀ-ਪਾਈਟ ਕੈਂਪ ਸ਼ਹੀਦਗੜ੍ਹ ਵਿਖੇ ਪੰਜਾਬ ਪੁਲਿਸ ਕਾਂਸਟੇਬਲ ਦੇ ਫਿਜ਼ੀਕਲ ਟੈਸਟ ਲਈ ਸਿਖਲਾਈ ਸ਼ੁਰੂ

C-PYTE camp in Shaheedgarh begins physical test training for Punjab Police Constable aspirants.

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਸੀ ਪਾਈਟ ਕੈਂਪ, ਸ਼ਹੀਦਗੜ੍ਹ ਵੱਲੋਂ ਪੰਜਾਬ ਪੁਲਿਸ ਕਾਂਸਟੇਬਲ ਦੇ ਫਿਜ਼ੀਕਲ ਟੈਸਟ ਲਈ ਸਿਖਲਾਈ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਿਖਲਾਈ ਅਧਿਕਾਰੀ ਆਨਰੇਰੀ ਕੈਪਟਨ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਕਾਂਸਟੇਬਲ ਦੇ ਫਿਜ਼ੀਕਲ ਟਰਾਇਲ 31 ਅਕਤੂਬਰ ਤੱਕ ਚੱਲਣੇ ਹਨ,  ਜਿਹੜੇ  ਨੌਜਵਾਨਾਂ ਨੇ  ਤਿਆਰੀ ਕਰਨੀ ਹੈ, ਉਹ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਸ਼ਹੀਦਗੜ੍ਹ, ਨੇੜੇ ਬੱਸੀ ਪਠਾਣਾਂ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਨੌਜਵਾਨ ਰਜਿਸਟਰੇਸ਼ਨ ਕਰਵਾਉਣ ਲਈ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ / ਐਡਮਿਟ ਕਾਰਡ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ  ਜਰੂਰ ਲੈ ਕੇ ਆਉਣ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9877678994 ਅਤੇ 7888586296 ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments