Homeਪਟਿਆਲਾ ਅਪਡੇਟ ਖ਼ਰਾਬ ਮੌਸਮ ਦੇ ਬਾਵਜੂਦ ਪੰਜਵੇਂ ਨਰਾਤੇ ਮੌਕੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ...

 ਖ਼ਰਾਬ ਮੌਸਮ ਦੇ ਬਾਵਜੂਦ ਪੰਜਵੇਂ ਨਰਾਤੇ ਮੌਕੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਲੱਗੀਆਂ ਰੌਣਕਾਂ, ਲਗਭਗ 30 ਹਜ਼ਾਰ ਸ਼ਰਧਾਲੂ ਹੋਏ ਨਤਮਸਤਕ

Despite adverse weather, around 30,000 devotees offered prayers at Mata Shri Kali Devi Temple on the fifth day of Navratri.

ਪਟਿਆਲਾ, 15 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ)  :  ਖ਼ਰਾਬ ਮੌਸਮ ਦੇ ਬਾਵਜੂਦ ਅੱਸੂ ਦੇ ਪੰਜਵੇਂ ਨਰਾਤੇ ਮੌਕੇ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਤਸ਼ਾਹ ਦੇਖਣਯੋਗ ਰਿਹਾ। ਅੱਜ ਲਗਭਗ 30 ਹਜ਼ਾਰ ਸ਼ਰਧਾਲੂਆਂ ਨੇ ਮਾਤਾ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਮੰਦਰ ਵਿਖੇ ਪਹੁੰਚਦੇ ਰਹੇ। ਮੰਦਰ ਦੇ ਨਵੀਨੀਕਰਨ ਉਪਰੰਤ ਸ਼ਰਧਾਲੂਆਂ ਨੂੰ ਮਿਲ ਰਹੀਆਂ ਸਹੂਲਤਾਂ ਪ੍ਰਤੀ ਵੀ ਉਨ੍ਹਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ। ਮੰਦਰ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੇ ਮਾਲ ਰੋਡ ਤੋਂ ਮੰਦਰ ਤੱਕ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਈ-ਰਿਕਸ਼ਾ ਸੇਵਾ ਦੀ ਸ਼ਲਾਘਾ ਕੀਤੀ। ਇਸ ਸੇਵਾ ਨਾਲ ਸ਼ਰਧਾਲੂਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਮੰਦਰ ਦੇ ਨਵੇਂ ਉਸਾਰੇ ਲੰਗਰ ਹਾਲ ਵਿੱਚ ਵੀ ਸ਼ਰਧਾਲੂਆਂ ਦੀ ਭਰਵੀਂ ਆਮਦ ਦੇਖਣ ਨੂੰ ਮਿਲੀ।
ਮੰਦਰ ਦੇ ਨਵੇਂ ਉਸਾਰੇ ਗਏ ਲੰਗਰ ਹਾਲ ਵਿੱਚ ਭਰਵੀਂ ਆਮਦ ਦੇਖਣ ਨੂੰ ਮਿਲੀ। ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਸ਼ਰਧਾਲੂਆਂ ਨੇ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਛਕਿਆ। ਲੰਗਰ ਹਾਲ ਵਿੱਚ ਕੀਤੇ ਗਏ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਉਪਲਬਧ ਕਰਵਾਈਆਂ ਗਈਆਂ ਸਹੂਲਤਾਂ ਪ੍ਰਤੀ ਵੀ ਲੋਕਾਂ ਵਿੱਚ ਸੰਤੁਸ਼ਟੀ ਦੇਖਣ ਨੂੰ ਮਿਲੀ। ਨਰਾਤਿਆਂ ਦੇ ਪਵਿੱਤਰ ਮੌਕੇ ਮੰਦਰ ਵਿਖੇ ਲੰਗਰ ਦੀ ਸੇਵਾ ਨੇ ਸੇਵਾ, ਸ਼ਰਧਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ। ਖ਼ਰਾਬ ਮੌਸਮ ਦੇ ਬਾਵਜੂਦ ਸ਼ਰਧਾਲੂਆਂ ਦੀ ਆਮਦ ਅਤੇ ਲੰਗਰ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਮਾਤਾ ਰਾਣੀ ਪ੍ਰਤੀ ਉਨ੍ਹਾਂ ਦੀ ਅਟੁੱਟ ਆਸਥਾ ਨੂੰ ਦਰਸਾਉਂਦਾ ਰਿਹਾ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀ.ਏ. ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਨਰਾਤਿਆਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਮਾਲ ਰੋਡ ਵਿਖੇ ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਮਾਤਾ ਕੀ ਚੌਂਕੀ ਸਜਾਈ ਜਾਂਦੀ ਹੈ, ਜਿਸ ਦੌਰਾਨ ਭਜਨਾਂ ਰਾਹੀਂ ਮਾਤਾ ਰਾਣੀ ਦਾ ਗੁਣਗਾਨ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਪੁਨਰ-ਨਿਰਮਾਣ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ, ਜਿਸ ਉਪਰੰਤ ਸ਼ਰਧਾਲੂਆਂ ਨੂੰ ਮੰਦਰ ਦਾ ਹੋਰ ਵਿਸ਼ਾਲ ਅਤੇ ਸ਼ਾਨਦਾਰ ਰੂਪ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਕੰਮਲ ਹੋਏ ਵਿਕਾਸ ਕਾਰਜਾਂ ਨਾਲ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਖ਼ਰਾਬ ਮੌਸਮ ਦੇ ਬਾਵਜੂਦ ਮੰਦਰ ਵਿਖੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੇ ਨਰਾਤਿਆਂ ਪ੍ਰਤੀ ਉਨ੍ਹਾਂ ਦੀ ਅਟੁੱਟ ਆਸਥਾ ਅਤੇ ਸ਼ਰਧਾ ਨੂੰ ਦਰਸਾਇਆ।
RELATED ARTICLES
- Advertisment -
Google search engine
Google search engine
Google search engine

Most Popular

Recent Comments