Homeਪਟਿਆਲਾ ਅਪਡੇਟਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 3 ਅਕਤੂਬਰ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 3 ਅਕਤੂਬਰ ਨੂੰ

ਪਟਿਆਲਾ, 2 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 3 ਅਕਤੂਬਰ ਦਿਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਾਲ ਸੈਂਟਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਡਾ. ਆਈ.ਟੀ.ਐਮ. ਲਿਮਟਿਡ ਵੱਲੋਂ ਕਾਲ ਸੈਂਟਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਹੋਵੇ ਅਤੇ ਉਮਰ 18  ਤੋਂ 35 ਸਾਲ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਇਸ ਪਲੇਸਮੈਂਟ ਕੈਂਪ ਵਿੱਚ ਪੁਰਸ਼ ਅਤੇ ਮਹਿਲਾਵਾਂ ਦੋਵੇਂ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਅਕਤੂਬਰ ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments