Homeਪੰਜਾਬਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਕੁੰਭ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਕੁੰਭ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

Krishi Vigyan Kendra Celebrates Women Farmers’ Day in Kumbh Village

ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਤੇ ਸਵੈ-ਰੁਜ਼ਗਾਰ ਦੇ ਮੌਕੇ ਅਪਣਾਉਣ ਲਈ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਲਾਕ ਅਮਲੋਹ ਦੇ ਪਿੰਡ ਕੁੰਭ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਖੇਤੀਬਾੜੀ, ਪਸ਼ੂ ਪਾਲਣ, ਪਰਿਵਾਰਕ ਪੋਸ਼ਣ ਅਤੇ ਪੇਂਡੂ ਵਿਕਾਸ ਵਿੱਚ ਮਹਿਲਾ ਕਿਸਾਨਾਂ ਦੇ ਅਹਿਮ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਮਨਿਸ਼ਾ ਭਾਟੀਆ ਨੇ ਮਹਿਲਾ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਦੇ ਕੰਮਾਂ, ਪਸ਼ੂਆਂ ਦੀ ਸਾਂਭ-ਸੰਭਾਲ, ਘਰੇਲੂ ਪੋਸ਼ਣ ਅਤੇ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਹਿਲਾਵਾਂ ਨੂੰ ਕਿੱਤਾਮੁਖੀ ਸਿਖਲਾਈ, ਵਿਗਿਆਨਕ ਤਕਨੀਕਾਂ  ਰਾਹੀਂ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨ ਮਹਿਲਾ ਕਿਸਾਨਾਂ ਨੂੰ ਰਸੋਈ ਬਗੀਚੀ ਲਗਾਉਣ, ਪੋਸ਼ਣ ਸੁਰੱਖਿਆ ਯਕੀਨੀ ਬਣਾਉਣ, ਫਲਾਂ ਅਤੇ ਸਬਜ਼ੀਆਂ ਦੀ ਸੰਭਾਲ, ਭੋਜਨ ਪ੍ਰੋਸੈਸਿੰਗ ਅਤੇ ਮੁੱਲ ਵਧਾਉਣ ਵਾਲੇ ਉਤਪਾਦ ਤਿਆਰ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਉਪਲਬਧ ਖੇਤੀ ਉਤਪਾਦਾਂ ਦੀ ਸੁਚੱਜੀ ਵਰਤੋਂ ਕਰਕੇ ਆਮਦਨ ਵਧਾਉਣ ਵਾਲੇ ਕਿੱਤੇ ਅਪਣਾਉਣ ਅਤੇ ਆਪਣੇ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਡਾ. ਭਾਟੀਆ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹ ਮਹਿਲਾਵਾਂ ਵਿੱਚ ਬੱਚਤ ਦੀ ਆਦਤ ਵਿਕਸਿਤ ਕਰਨ, ਆਪਸੀ ਸਹਿਯੋਗ ਵਧਾਉਣ, ਹੁਨਰ ਨਿਖਾਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਏ ਜਾਂਦੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਗਿਆਨਕ ਜਾਣਕਾਰੀ, ਹੁਨਰ ਵਿਕਾਸ ਅਤੇ ਨਵੇਂ ਉੱਦਮਾਂ ਨੂੰ ਅਪਣਾ ਕੇ ਮਹਿਲਾ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਾਲ-ਨਾਲ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾ ਸਕਦੀਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments