Homeਦੇਸ਼ਜਥੇ. ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੁਸਹਿਰੇ ਮੌਕੇ ਗੁਰਦੁਆਰਾ ਰਣਜੀਤਗੜ੍ਹ, ਪਾ:10...

ਜਥੇ. ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੁਸਹਿਰੇ ਮੌਕੇ ਗੁਰਦੁਆਰਾ ਰਣਜੀਤਗੜ੍ਹ, ਪਾ:10 ਵੀਂ ਛਾਉਣੀ ਬੁੱਢਾ ਦਲ ਵਿਖੇ ਕੀਤੀ ਮਹੱਲੇ ਦੀ ਆਰੰਭਤਾ

ਚਮਕੌਰ ਸਾਹਿਬ:- 2 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦੁਸਹਿਰੇ ਮੌਕੇ ਗੁਰਦੁਆਰਾ ਰਣਜੀਤਗੜ੍ਹ, ਪਾ:10 ਵੀਂ ਛਾਉਣੀ ਬੁੱਢਾ ਦਲ ਤੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਰਣਜੀਤ ਗੜ੍ਹ ਸਾਹਿਬ ਪਾ:10 ਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।

ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ, ਗੁ: ਸ੍ਰੀ ਗੜ੍ਹੀ ਸਾਹਿਬ, ਗੁ: ਸ੍ਰੀ ਕਤਲਗੜ੍ਹ ਸਾਹਿਬ, ਗੁ: ਸ੍ਰੀ ਤਾੜੀ ਸਾਹਿਬ, ਵਿਖੇ ਨਤਮਸਤਕ ਹੁੰਦਾ ਹੋਇਆ ਖੁਲ੍ਹੀ ਗਰਾਊੰਡ ਵਿੱਚ ਪੁਜਾ, ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ।

ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਕਿਹਾ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਉਨ੍ਹਾਂ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿਤਾ। ਉਸ ਮਾਰਗ ਤੇ ਚੱਲਣ ਲਈ ਅੱਜ ਦੀ ਨੌਜਵਾਨ ਪੀੜੀ ਨੂੰ ਸਿਰਜੋੜ ਕੇ ਵਿਚਾਰ ਮਈ ਹੋਣਾ ਚਾਹੀਦਾ ਹੈ।ਪੰਧ ਤੋਂ ਉਖੜ ਕੇ ਕੌਮਾਂ ਦੁਸ਼ਵਾਰੀਆਂ ਦੇ ਰਾਹ ਪੈ ਜਾਦੀਆਂ ਹਨ, ਸੱਚੇ ਮਾਰਗ ਚਲਦਿਆਂ ਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਦਿਹਾੜਾ ਨੇਕੀ ਤੇ ਬਦੀ ਦੀ ਲੜਾਈ ਵਿੱਚ ਹੱਕ ਸੱਚ ਦੀ ਜਿੱਤ ਹੁੰਦੀ ਹੈ। ਬਦੀ ਨੇ ਇਕ ਦਿਨ ਹਾਰਨਾ ਹੁੰਦਾ ਹੈ। ਸਫਲਤਾ ਨੇਕੀ ਦੀ ਹੁੰਦੀ ਹੈ। ਧਾਰਮਿਕ ਅਜ਼ਾਦੀ ਦਾ ਅਧਿਕਾਰ ਸਿੱਖ ਗੁਰੂ ਸਾਹਿਬਾਨ ਨੇ ਆਪਣੀਆਂ ਸ਼ਹੀਦੀਆਂ ਨਾਲ ਲੈ ਕੇ ਦਿਤਾ ਹੈ ਉਹ ਅਧਿਕਾਰ ਤੇ ਅੱਜ ਸਰਕਾਰਾਂ ਛਾਪੇ ਮਾਰ ਰਹੀਆਂ ਹਨ ਤੇ ਸਾਡੇ ਤੋਂ ਆਜ਼ਾਦੀ ਖੋਹਣ ਦਾ ਕੋਝਾ ਜਤਨ ਹੋ ਰਿਹਾ ਹੈ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਰਾਜਾ ਰਾਜ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਭਾਈ ਸੁਖਜੀਤ ਸਿੰਘ ਕਨ੍ਹਈਆ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਹਿਤਾਬ ਸਿੰਘ, ਬਾਬਾ ਰਾਜਾ ਰਾਮ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਇੰਦਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਗਗਨਦੀਪ ਸਿੰਘ ਬਾਬਾ ਗੁਰਸ਼ੇਰ ਸਿੰਘ ਮਹਾਕਾਲ, ਬਾਬਾ ਬਾਘੜ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਰਣਜੋਧ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਭਗਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਲੇਰ ਸਿੰਘ, ਬਾਬਾ ਮਲ਼ੂਕ ਸਿੰਘ ਲਾਡੀ, ਬਾਬਾ ਨਵਦੀਪ ਸਿੰਘ, ਬਾਬਾ ਜਗਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਆਦਿ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments