Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ. ਮਨਮੀਤ ਸਿੰਘ ਭੁੱਲਰ ਯਾਦਗਾਰੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ. ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨ

S. Manmeet Singh Bhullar Memorial Annual Vaar and Kavishri Lecture Series inaugurated at Sri Guru Granth Sahib World University.

ਫ਼ਤਿਹਗੜ੍ਹ ਸਾਹਿਬ, 17 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਸੰਗੀਤ ਵਿਭਾਗ (ਵੋਕਲ) ਵੱਲੋਂ ਸਿੱਖ ਸੰਗੀਤਕ ਪਰੰਪਰਾਵਾਂ ਦੀ ਸੰਭਾਲ ਅਤੇ ਪ੍ਰਫੁੱਲਤਾ ਦੇ ਉਦੇਸ਼ ਨਾਲ ਸ. ਮਨਮੀਤ ਸਿੰਘ ਭੁੱਲਰ ਯਾਦਗਾਰੀ ਸਾਲਾਨਾ ਵਾਰ ਅਤੇ ਕਵੀਸ਼ਰੀ ਲੈਕਚਰ ਲੜੀ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕੈਨੇਡਾ ਦੇ ਕੈਲਗਰੀ, ਅਲਬਰਟਾ ਤੋਂ ਸ. ਬਲਜਿੰਦਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਲੈਕਚਰ ਲੜੀ ਲਈ ਵਿੱਤੀ ਸਹਾਇਤਾ ਦਿੱਤੀ ਹੈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸ. ਮਨਮੀਤ ਸਿੰਘ ਭੁੱਲਰ ਦੇ ਸਮਾਜ ਭਲਾਈ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਡੀਨ (ਡਾ.) ਗੁਰਨਾਮ ਸਿੰਘ ਨੇ ਮੁੱਖ ਵਕਤਾ ਵਜੋਂ ਵਾਰ ਅਤੇ ਕਵੀਸ਼ਰੀ ਦੀ ਇਤਿਹਾਸਕ, ਸਾਹਿਤਕ ਅਤੇ ਸੰਗੀਤਕ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਇਨ੍ਹਾਂ ਪਰੰਪਰਾਵਾਂ ਦੀ ਸੰਭਾਲ ਅਤੇ ਅਗਲੀ ਪੀੜ੍ਹੀ ਤੱਕ ਸੰਚਾਰ ਦੀ ਲੋੜ ’ਤੇ ਜ਼ੋਰ ਦਿੱਤਾ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਜਸਬੀਰ ਸਿੰਘ ਮੋਹਲੇਕੇ ਦੇ ਹਜ਼ੂਰੀ ਢਾਡੀ ਜਥੇ ਨੇ ਸਿੱਖ ਇਤਿਹਾਸ ਦੀਆਂ ਗੌਰਵਮਈ ਘਟਨਾਵਾਂ, ਕੁਰਬਾਨੀਆਂ ਅਤੇ ਸੂਰਬੀਰਤਾ ਦੀਆਂ ਗਾਥਾਵਾਂ ਪੇਸ਼ ਕੀਤੀਆਂ। ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਵੀ ਕਵੀਸ਼ਰੀ ਗਾਇਨ ਦੀ ਪੇਸ਼ਕਾਰੀ ਕੀਤੀ। ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਕਲਾ, ਸੱਭਿਆਚਾਰ ਅਤੇ ਵਿਰਾਸਤ ਨਾਲ ਸਬੰਧਤ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਡਾ. ਸਵਰਲੀਨ ਕੌਰ, ਰਵਿੰਦਰ ਕੌਰ, ਸ਼ਬਨਮ, ਲਖਵਿੰਦਰ ਕੌਰ ਅਤੇ ਸ੍ਰੀ ਜਸਪ੍ਰੀਤ ਸਿੰਘ (ਤਬਲਾ ਵਾਦਕ) ਨੇ ਸਮਾਗਮ ਦੇ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਤਿਆਰੀ ਵਿੱਚ ਅਹਿਮ ਯੋਗਦਾਨ ਪਾਇਆ। ਇਹ ਸਮਾਗਮ ਸਿੱਖ ਸੰਗੀਤਕ ਵਿਰਾਸਤ ਦੀ ਸੰਭਾਲ ਅਤੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।

RELATED ARTICLES
- Advertisment -
Google search engine
Google search engine
Google search engine

Most Popular

Recent Comments