Homeਪੰਜਾਬਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਐਨ.ਜੀ.ਓਜ਼ 

ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਐਨ.ਜੀ.ਓਜ਼ 

NGOs are creating opportunities for students to engage in social internships and volunteering, helping them gain practical experience, develop essential skills, and contribute to community welfare.

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) :  ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ , ਬਜ਼ੁਰਗਾਂ, ਮਹਿਲਾ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇੱਛੁਕ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਨੂੰ 20 ਅਕਤੂਬਰ, 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ www.cityneeds.info ’ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ, ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ https://tinyurl.com/RegisterPNDM ਰਾਹੀਂ ਵੀ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੀਆਂ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਣ ’ਤੇ ਸੰਸਥਾਵਾਂ ਮੋਬਾਈਲ ਨੰਬਰ 82890-66979 ’ਤੇ ਸੰਪਰਕ ਕਰ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ, ਡਿਜੀਟਲ ਮੰਚ ਰਾਹੀਂ ਸਮਾਜ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਜਾਣਕਾਰੀ ਨੂੰ ਡਿਜੀਟਲ ਰੂਪ ਵਿੱਚ ਉਪਲਬਧ ਕਰਵਾਉਣਾ, ਉਨ੍ਹਾਂ ਦੀ ਸਮਰੱਥਾ ਵਧਾਉਣਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਿਯੋਗ ਦੇਣਾ ਵੀ ਇਸ ਮਿਸ਼ਨ ਦਾ ਅਹਿਮ ਉਦੇਸ਼ ਹੈ। ਡਿਪਟੀ ਕਮਿਸ਼ਨਰ ਨੇ ਸਮਾਜ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 20 ਅਕਤੂਬਰ, 2026 ਤੱਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਨਾਲ ਜੁੜਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਸਥਾਵਾਂ ਦੀ ਸ਼ਮੂਲੀਅਤ ਨਾਲ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।
RELATED ARTICLES
- Advertisment -
Google search engine
Google search engine
Google search engine

Most Popular

Recent Comments