ਚੰਡੀਗੜ੍ਹ, 3 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਫਤੇ ਬਾਅਦ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਦਿਲ ਦੇ ਆਮ ਕੰਮਕਾਜ ਨੂੰ ਬਣਾਈ ਰੱਖਣ ਲਈ ਦਵਾਈਆਂ ਦੇ ਰਹੇ ਹਨ, ਪਰ ਇਸ ਵੇਲੇ ਕੁਝ ਵੀ ਕਹਿਣਾ ਮੁਸ਼ਕਿਲ ਹੈ। ਫੋਰਟਿਸ ਹਸਪਤਾਲ, ਮੋਹਾਲੀ ਵੱਲੋਂ ਜਾਰੀ ਛੇਵੇਂ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹ ਲਾਈਫ ਸਪੋਰਟ ‘ਤੇ ਹਨ ਅਤੇ ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।
ਹਸਪਤਾਲ ਬੁਲੇਟਿਨ ਮੁਤਾਬਿਕ ਰਾਜਵੀਰ ਨੂੰ ਹੋਸ਼ ਨਹੀਂ ਆਇਆ ਹੈ ਅਤੇ ਉਹ ਗੱਲਬਾਤ ਕਰਨ ਵਿੱਚ ਅਸਮਰੱਥ ਹੈ। ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਨ੍ਹਾਂ ਦੇ ਪੁੱਤਰ ਵਿਕਰਮ ਬਾਜਵਾ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਸਣੇ ਕਈ ਨੇਤਾਵਾਂ ਨੇ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ, ਰਾਜਵੀਰ ਦੇ ਸੋਸ਼ਲ ਮੀਡੀਆ ‘ਤੇ ਫਾਲੋਅਰਜ਼ ਨੇ ਵੀ ਸੋਸ਼ਲ ਮੀਡੀਆ ਤੇ ਚਿੰਤਾ ਪ੍ਰਗਟ ਕੀਤੀ ਹੈ।







