ਫ਼ਤਹਿਗੜ੍ਹ ਸਾਹਿਬ, 20 ਅਕਤੂਬਰ, 2026(ਗੁਰਮੀਤ ਸਿੰਘ ਤੁੰਗ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਦੀਆਂ ਫਾਰਮਰ ਆਈ.ਡੀਜ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਓਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਸ.ਜਗਦੇਵ ਸਿੰਘ ਨੇ ਕਿਹਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਮੁੱਖ ਖੇਤੀਬਾੜ੍ਹੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ।
ਐਗਰੀਸਟੈਕ ਸਕੀਮ ਤਹਿਤ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਾਰਮਰ ਰਜਿਸਟਰੀ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ
Special camps are being organized in grain markets to register farmers under the AgriStack scheme, helping create a digital Farmer Registry and improve access to agricultural services and government welfare schemes.






