Homeਪੰਜਾਬਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਘਰ-ਘਰ ਜਾ ਕੇ ਕਿਸਾਨਾਂ ਨੂੰ...

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਘਰ-ਘਰ ਜਾ ਕੇ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

A door-to-door awareness campaign will educate farmers about the harmful effects of stubble burning and encourage sustainable crop residue management to reduce air pollution and protect the environment.

ਸੰਗਰੂਰ, 20 ਅਕਤੂਬਰ, 2026 (ਛਤਰਪਾਲ ਸਿੰਘ) : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਬਲਾਕ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਦੇ ਸਮੂਹ ਮਨਰੇਗਾ ਮੇਟਾਂ ਅਤੇ ਸਰਪੰਚਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਮਕਸਦ ਪਿੰਡਾਂ ਵਿੱਚ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨਰੇਗਾ ਮੇਟ ਅਤੇ ਸਰਪੰਚ ਪਿੰਡ ਪੱਧਰ ‘ਤੇ ਲੋਕਾਂ ਨਾਲ ਸਿੱਧਾ ਰਾਬਤਾ ਰੱਖਦੇ ਹਨ, ਇਸ ਲਈ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਹਦਾਇਤ ਕੀਤੀ ਕਿ ਹਰ ਪਿੰਡ ਵਿੱਚ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਜਾਵੇ ਅਤੇ ਪਰਾਲੀ ਦੀ ਖੇਤ ਵਿੱਚ ਜਾਂ ਖੇਤ ਤੋਂ ਬਾਹਰ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਬੇਲਰ ਆਦਿ ਮਸ਼ੀਨਰੀ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਪਲਬਧ ਹੈ। ਉਨ੍ਹਾਂ ਮੇਟਾਂ ਅਤੇ ਸਰਪੰਚਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਇਸ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਅਤੇ ਕਿਸੇ ਵੀ ਮੁਸ਼ਕਲ ਦੀ ਸੂਰਤ ਵਿੱਚ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਵਾਉਣ। ਇਸ ਮੌਕੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਗੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਸੁਨਾਮ ਅਤੇ ਸੰਗਰੂਰ, ਸਬੰਧਤ ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments